ਦੀਨਾਨਗਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਦੀਨਾਨਗਰ ‘ਚ ਅਣਪਛਾਤੇ ਟਰੱਕ ਦੀ ਲਪੇਟ ’ਚ ਆਉਣ ਨਾਲ ਸਹਾਇਕ ਸਬ-ਇੰਸਪੈਕਟਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ (ਸਹਾਇਕ ਸਬ-ਇੰਸਪੈਕਟਰ) ਵਜੋਂ ਹੋਈ ਹੈ। ਮ੍ਰਿਤਕ ਪੁਲਿਸ ਲਾਈਨ ਗੁਰਦਾਸਪੁਰ ’ਚ ਤਾਇਨਾਤ ਸੀ।
ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਬੀਤੀ ਰਾਤ ਕਰੀਬ 8 ਵਜੇ ਜਦੋਂ ਆਪਣੇ ਮੋਟਰਸਾਈਕਲ ’ਤੇ ਡਿਊਟੀ ’ਤੇ ਜਾ ਰਿਹਾ ਸੀ ਤਾਂ ਉਹ ਵੀ ਉਸ ਦੇ ਪਿੱਛੇ ਆਪਣੇ ਨਿੱਜੀ ਕੰਮ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ।
ਇਸ ਦੌਰਾਨ ਜਦੋਂ ਉਸ ਦਾ ਭਰਾ ਮੱਦੋਵਾਲ ਰੋਡ ਹਾਈਵੇ ਤੋਂ ਥੋੜ੍ਹਾ ਪਿੱਛੇ ਪਹੁੰਚਿਆ ਤਾਂ ਗ਼ਲਤ ਸਾਈਡ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਬਲਜੀਤ ਸਿੰਘ ਸੜਕ ‘ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ।