5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ASI ਹਰਪਾਲ ਸਿੰਘ ਗ੍ਰਿਫ਼ਤਾਰ

0
346

ਲੁਧਿਆਣਾ। ਖੰਨਾ ਪੁਲਿਸ ਨੇ ਏਐਸਆਈ ਹਰਪਾਲ ਸਿੰਘ ਨੂੰ ਲੜਾਈ ਦੇ ਮਾਮਲੇ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਖੰਨਾ ਦੇ ਐਸਐਸਪੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਇਹ ਕਾਰਵਾਈ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਐੱਸਐੱਸਪੀ ਦਿਆਮਾ ਹਰੀਸ਼ ਨੂੰ ਸੂਚਨਾ ਮਿਲੀ ਸੀ ਕਿ ਪਾਇਲ ਥਾਣੇ ਵਿਚ ਹੋਈ ਲੜਾਈ ਵਿਚ ਇਕ ਵਿਅਕਤੀ ਦਾ ਪੱਖ ਲੈਂਦੇ ਹੋਏ ਮੁਲਜ਼ਮ ਪੁਲਿਸ ਮੁਲਾਜ਼ਮ ਨੇ 5,000 ਰੁਪਏ ਦੀ ਰਿਸ਼ਵਤ ਲਈ ਹੈ। ਜਿਵੇਂ ਹੀ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਆਇਆ ਤਾਂ ਤੁਰੰਤ ਮਾਮਲੇ ਦੀ ਜਾਂਚ ਕਰਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਕਾਬੂ ਕਰ ਲਿਆ ਗਿਆ।