ਹੁਸ਼ਿਆਰਪੁਰ (ਅਮਰੀਕ ਕੁਮਾਰ) | ਹੁਸ਼ਿਆਰਪੁਰ ਪੁਲਿਸ ਲਾਈਨ ‘ਚ ਬਤੌਰ ASI ਗੁਰਮੀਤ ਸਿੰਘ 4 ਦਿਨਾਂ ਬਾਅਦ ਡਿਊਟੀ ‘ਤੇ ਪਰਤਣ ਤੋਂ ਬਾਅਦ ਅਜੇ ਆਪਣੀ ਪੁਲਿਸ ਲਾਈਨ ਸਥਿਤ ਰਿਹਾਇਸ਼ ‘ਤੇ ਪਰਤਿਆ ਹੀ ਸੀ ਕਿ ਕਾਰ ‘ਚ ਬੈਠ ਕੇ ਆਪਣੀ ਰਿਵਾਲਵਰ ਸਾਫ਼ ਕਰਨ ਲੱਗਾ, ਜਿਸ ‘ਤੇ ਅਚਾਨਕ ਗੋਲੀ ਚੱਲਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਮੁਦਰਾ ਘਰ ‘ਚ ਰਖਵਾਇਆ। ਗੁਰਮੀਤ ਸਿੰਘ ਹੁਸ਼ਿਆਰਪੁਰ ਦੇ ਪਿੰਡ ਚਿਤੌੜ ਦਾ ਰਹਿਣ ਵਾਲਾ ਸੀ ਤੇ ਪੁਲਿਸ ਲਾਈਨ ਵਿਚ ਤਾਇਨਾਤ ਸੀ।
ਏਐੱਸਆਈ ਗਗਨ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਜਦੋਂ ਗੁਰਮੀਤ ਸਿੰਘ ਆਪਣਾ ਸਰਵਿਸ ਰਿਵਾਲਵਰ ਸਾਫ ਕਰ ਰਿਹਾ ਸੀ ਤਾਂ ਇਸ ਦੌਰਾਨ ਅਚਾਨਕ ਗੋਲੀ ਚੱਲ ਗਈ, ਜੋ ਗੁਰਮੀਤ ਸਿੰਘ ਨੂੰ ਲੱਗ ਗਈ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ