ਜਲੰਧਰ | ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਸ਼ਨੀਵਾਰ ਦੇਰ ਰਾਤ ਪੰਜਾਬ ਪੁਲਿਸ ਦੇ ASI ਦੇ ਬੇਟੇ ਦੀ ਹੱਤਿਆ ਕਰ ਦਿੱਤੀ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸਰਵਜੀਤ ਸਿੰਘ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ASI ਦਾ ਬੇਟਾ ਦੇਰ ਰਾਤ ਕੈਂਟ ਸਟੇਸ਼ਨ ਦੇ ਬਾਹਰ ਖੜ੍ਹਾ ਸੀ, ਜਿਥੇ ਉਸ ਦਾ ਕੁਝ ਨੌਜਵਾਨਾਂ ਨਾਲ ਮੋਟਰਸਾਈਕਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ASI ਦੇ ਬੇਟੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਤੇ ਉਸ ਦੇ ਸਾਥੀ ਨੂੰ ਵੀ ਗੰਭੀਰ ਸੱਟਾਂ ਮਾਰੀਆਂ, ਜਿਸ ਦਾ ਰਾਮਾ ਮੰਡੀ ਦੇ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।
ਮੌਕੇ ‘ਤੇ ਪੁੱਜੇ ਜਲੰਧਰ ਕੈਂਟ ਦੇ ਐੱਸੀਪੀ ਮੇਜਰ ਸਿੰਘ ਤੇ ਕੈਂਟ ਪੁਲਿਸ ਵੱਲੋਂ ਕਤਲ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਸਰਵਜੀਤ ਸਿੰਘ ਦੇ ਪਿਤਾ PAP ‘ਚ ASI ਹਨ।
(Sponsored : ਜਲੰਧਰ ‘ਚ ਸਭ ਤੋਂ ਸਸਤੇ ਸੂਟਕੇਸ ਖਰੀਦਣ ਅਤੇ ਬੈਗ ਬਣਵਾਉਣ ਲਈ ਕਾਲ ਕਰੋ – 9646-786-001)
(ਨੋਟ – ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।







































