ਪਕਿਸਤਾਨ ‘ਚ ਜਹਾਜ਼ ਕ੍ਰੈਸ਼ ਹੋਣ ਨਾਲ 82 ਲੋਕਾਂ ਦੀ ਮੌਤ

0
1502

ਕਰਾਚੀ . ਪਾਕਿਸਤਾਨ ‘ਚ ਕੱਲ੍ਹ ਹੋਏ ਜਹਾਜ਼ ਹਾਦਸੇ ‘ਚ ਹੁਣ ਤੱਕ 82 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਰਾਚੀ ਦੇ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਸੰਘਣੀ ਆਬਾਦੀ ਵਾਲੇ ਰਿਹਾਇਸ਼ੀ ਖੇਤਰ ‘ਚ ਕੱਲ੍ਹ ਪਾਕਿਸਤਾਨ ਇੰਟਰਨੈਸ਼ਨਲ ਏਅਰ ਲਾਈਨ (ਪੀਆਈਏ) ਦਾ ਇਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਦੱਸਿਆ ਗਿਆ ਕਿ ਫਲਾਈਟ ਨੰਬਰ ਪੀਕੇ–30303 ਲਾਹੌਰ ਤੋਂ ਆ ਰਹੀ ਸੀ ਅਤੇ ਜਹਾਜ਼ ਕਰਾਚੀ ‘ਚ ਉਤਰਨ ਵਾਲਾ ਸੀ ਜਦੋਂ ਇਕ ਮਿੰਟ ਪਹਿਲਾਂ ਇਹ ਮਲੀਰ ਦੀ ਮਾਡਲ ਕਲੋਨੀ ਨੇੜੇ ਜਿਨਾਹ ਗਾਰਡਨ ਵਿਖੇ ਹਾਦਸਾਗ੍ਰਸਤ ਹੋ ਗਿਆ। ਰਾਸ਼ਟਰੀ ਏਅਰ ਲਾਈਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜਹਾਜ਼ ‘ਚ 99 ਯਾਤਰੀ ਅਤੇ ਚਾਲਕ ਦਲ ਦੇ ਅੱਠ ਮੈਂਬਰ ਸਵਾਰ ਸਨ।