ਮੋਗਾ (ਤਨਮਯ) | ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਰੋਹ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਮੋਗਾ ਦੇ ਡਗਰੂ ਰੇਲਵੇ ਸਟੇਸ਼ਨ ਉੱਤੇ ਕਿਸਾਨਾਂ ਨੇ ਅਡਾਨੀ ਗਰੁੱਪ ਦੀ ਟ੍ਰੇਨ ਰੋਕ ਦਿੱਤੀ।
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਮੋਗਾ ਦੇ ਡਗਰੂ ਰੇਲਵੇ ਸਟੇਸ਼ਨ ਉੱਤੇ ਪਹੁੰਚਿਆ ਅਤੇ ਖੇਤੀ ਕਾਨੂੰਨਾਂ ਨਾਅਰੇਬਾਜੀ ਕਰਨ ਲੱਗ ਪਿਆ। ਇਸ ਤੋਂ ਬਾਅਦ 30 ਤੋਂ 40 ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਉੱਥੋਂ ਗੁਜ਼ਰ ਰਹੀ ਅਡਾਨੀ ਗਰੁੱਪ ਦੀ ਟ੍ਰੇਨ ਨੂੰ ਰੋਕ ਦਿੱਤਾ। ਮੌਕੇ ਉੱਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਕਿਸਾਨ ਯੂਨੀਅਨ ਦੇ ਲੀਡਰਾਂ ਦਾ ਕਹਿਣਾ ਹੈ ਕਿ ਅਡਾਨੀ ਦੀ ਟ੍ਰੇਨ ਰੋਕੇ ਜਾਣ ਦੀ ਜਾਣਕਾਰੀ ਉਨ੍ਹਾਂ ਸੰਘਰਸ਼ ਕਮੇਟੀ ਨੂੰ ਭੇਜ ਦਿੱਤੀ ਹੈ। ਉੱਪਰੋਂ ਜਿਹੜਾ ਵੀ ਹੁਕਮ ਆਵੇਗਾ ਉਸ ਮੁਤਾਬਿਕ ਅਗਲੀ ਕਾਰਵਾਈ ਕੀਤੀ ਜਾਵੇਗੀ।
(Note : ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ )