Breaking : ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਟੇਜ ‘ਤੇ ਹੀ ਭਿੜੇ ਪ੍ਰਬੰਧਕ, ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿੱਤ ਨਾਲ ਹੋਈ ਬਦਸਲੂਕੀ, ਕੀਤੀ ਹੱਥੋਪਾਈ

0
7406

ਪਟਨਾ ਸਾਹਿਬ | ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਇਕ ਸ਼ਰਮਨਾਕ ਘਟਨਾ ਵਾਪਰਨ ਦੀ ਖਬਰ ਹੈ, ਜਿਸ ਵਿੱਚ ਜਥੇਦਾਰ ਅਵਤਾਰ ਸਿੰਘ ਹਿੱਤ ਜਦੋਂ ਸੰਗਤ ਨੂੰ ਸੰਬੋਧਨ ਕਰਨ ਲਈ ਸਟੇਜ ‘ਤੇ ਖੜ੍ਹੇ ਹੋਏ ਤਾਂ ਉਨ੍ਹਾਂ ਨੂੰ ਕਮੇਟੀ ਮੈਂਬਰ ਰਾਜਾ ਸਿੰਘ ਵੱਲੋਂ ਧੱਕਾ ਮਾਰ ਕੇ ਹੇਠਾਂ ਸੁੱਟ ਦਿੱਤਾ ਗਿਆ।

ਇਹ ਘਟਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਤਖ਼ਤ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਦੀ ਹਾਜ਼ਰੀ ‘ਚ ਵਾਪਰੀ। ਇਸ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰਨਾਂ ਆਗੂਆਂ ਵੱਲੋਂ ਨਿੰਦਾ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ

ਅੰਮ੍ਰਿਤਸਰ (ਨਰਿੰਦਰ ਕੁਮਾਰ ਚੂਹੜ) | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਉਥੋਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨਾਲ ਸਮਾਗਮ ਦੌਰਾਨ ਕੀਤੀ ਗਈ ਧੱਕਾ-ਮੁੱਕੀ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਗੁਰ ਅਸਥਾਨਾਂ ਵਿਖੇ ਬਦਸਲੂਕੀ ਕਰਨ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ, ਲਿਹਾਜ਼ਾ ਆਰੋਪੀ ਵਿਰੁੱਧ ਸਖ਼ਤ ਕਾਰਵਾਈ ਹੋਵੇ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਦੀਆਂ ਜ਼ਿੰਮੇਵਾਰ ਸ਼ਖਸੀਅਤਾਂ ਦਾ ਨਿਰਾਦਰ ਕਰਨਾ ਕੌਮ ਨੂੰ ਬਦਨਾਮ ਕਰਨ ਵਾਲੀ ਕਾਰਵਾਈ ਹੈ।

ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ‘ਚ ਮੁੜ ਅਫ਼ਗਾਨਿਸਤਾਨੀ ਹਥਿਆਰਬੰਦਾਂ ਵੱਲੋਂ ਜ਼ਬਰਦਸਤੀ ਦਾਖ਼ਲ ਹੋਣ ਦੀ ਵੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਅੰਦਰ ਵੱਸਦੇ ਸਿੱਖਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਇਸ ਸਹਿਮ ਦੇ ਮਾਹੌਲ ਕਾਰਨ ਸਿੱਖ ਆਪਣੇ ਕਾਰੋਬਾਰ ਵੀ ਸਹੀ ਤਰੀਕੇ ਨਾਲ ਨਹੀਂ ਕਰ ਪਾ ਰਹੇ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ‘ਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।