ਮੋਗਾ : ਮੋਗਾ ਦੇ ਬੱਧਨੀ ਕਲਾਂ ਵਿਖੇ ਬੀਤੀ ਰਾਤ ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਦੇ ਘਰ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਉਸ ਦੀ ਮਾਂ ਗੰਭੀਰ ਜ਼ਖ਼ਮੀ ਹੋ ਗਈ ਸੀ, ਜਿਸ ਦੀ ਬਾਅਦ ਵਿਚ ਹਸਪਤਾਲ ਜਾ ਕੇ ਮੌਤ ਹੋ ਗਈ ਸੀ। ਇਸ ਹਮਲੇ ਤੋਂ ਬਾਅਦ ਕਿੰਦਾ ਨੇ ਲਾਈਵ ਹੋ ਕੇ ਟਿੱਪਣੀਕਾਰ ਅਮਨ ਲੋਪੇ ‘ਤੇ ਦੋਸ਼ ਲਾਏ ਸਨ, ਕਿ ਉਸਨੇ ਹੀ ਇਹ ਹਮਲਾ ਕਰਵਾਇਆ ਹੈ। ਜਿਸ ਤੋਂ ਬਾਅਦ ਅਮਨ ਲੋਪੇ ਵੀ ਮੀਡੀਆ ਦੇ ਸਾਹਮਣੇ ਆ ਗਿਆ ਹੈ।

ਉਸਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਘਰ ਸੁੱਤਾ ਪਿਆ ਸੀ ਕਿ ਜਦੋਂ ਉਸ ਨੂੰ ਫੋਨ ’ਤੇ ਪਤਾ ਲੱਗਾ ਕਿ ਕਬੱਡੀ ਖਿਡਾਰੀ ਆਪਣੀ ਮਾਂ ਦੇ ਜ਼ਖਮੀ ਹੋਣ ਦਾ ਦੋਸ਼ ਉਸ ‘ਤੇ ਲਗਾ ਰਿਹਾ ਹੈ। ਉਸ ਨੇ ਉਸੇ ਸਮੇਂ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਅਮਨਾ ਲੋਪੇ ਦਾ ਕਹਿਣਾ ਹੈ ਕਿ ਉਸ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਹ ਇਸ ਦੀ ਜਾਂਚ ਲਈ ਪੂਰੀ ਤਰ੍ਹਾਂ ਤਿਆਰ ਹੈ। ਉਹ ਅਜਿਹਾ ਕੰਮ ਕਰਨ ਬਾਰੇ ਸੋਚ ਵੀ ਨਹੀਂ ਸਕਦਾ, ਜਿਸ ਤੋਂ ਬਾਅਦ ਉਹ ਪਿੰਡ ਦੀ ਪੰਚਾਇਤ ਸਮੇਤ ਥਾਣੇ ਪਹੁੰਚ ਗਿਆ।

ਉਸਨੇ ਕਿਹਾ ਕਿ ਮੈਨੂੰ ਸਮਝ ਨਹੀਂ ਆ ਰਿਹਾ ਕਿ ਮੇਰਾ ਨਾਂ ਲੈ ਕੇ ਇਹ ਸਭ ਕਿਉਂ ਕੀਤਾ ਗਿਆ ਹੈ। ਅਮਨਾ ਲੋਪੇ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਜਦੋਂ ਵੀ ਪ੍ਰਸ਼ਾਸਨ ਵੱਲੋਂ ਉਸਨੂੰ ਬੁਲਾਇਆ ਜਾਵੇਗਾ, ਉਹ ਜਾਂਚ ਵਿੱਚ ਸ਼ਾਮਲ ਹੋਵੇਗਾ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)