ਹੁਸ਼ਿਆਰਪੁਰ | ਵੀਰਵਾਰ ਨੂੰ ਹੁਸ਼ਿਆਰਪੁਰ ‘ਚ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਤੇ ਹਮਲਾ ਹੋ ਗਿਆ।
ਸੋਮ ਪ੍ਰਕਾਸ਼ ਚੱਬੇਵਾਲ ਵਿੱਚ ਮੀਟਿੰਗ ਕਰਨ ਲਈ ਪਹੁੰਚੇ ਸਨ ਪਰ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਉਨ੍ਹਾਂ ਨੂੰ ਵਾਪਿਸ ਮੁੜਨਾ ਪਿਆ। ਕਿਸਾਨਾਂ ਨੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਗੱਡੀ ਦਾ ਪਿੱਛਾ ਕੀਤਾ ਅਤੇ ਕਾਲੀਆਂ ਝੰਡੀਆਂ ਵਿਖਾ ਕੇ ਗੱਡੀ ਤੇ ਡੰਡੇ ਵੀ ਮਾਰੇ।
ਸੁਰੱਖਿਆ ਮੁਲਾਜਮਾਂ ਨੇ ਮੁਸ਼ਕਿਲ ਨਾਲ ਸੋਮ ਪ੍ਰਕਾਸ਼ ਨੂੰ ਉੱਥੋਂ ਕੱਢਿਆ।
ਵੇਖੋ ਵੀਡੀਓ
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)