ਪੰਜਾਬੀ ਅਦਾਕਾਰਾ ਤੇ ਮਾਡਲ ਸੋਨੀ ਮਾਨ ਦੇ ਘਰ ‘ਤੇ ਹਮਲਾ, ਅੰਨ੍ਹੇਵਾਹ ਫਾਇਰਿੰਗ, ਲੱਖਾ ਸਿਧਾਣਾ ‘ਤੇ ਲਾਏ ਆਰੋਪ, Videos

0
1041

ਤਰਨਤਾਰਨ | ਪੰਜਾਬੀ ਅਦਾਕਾਰਾ ਤੇ ਮਾਡਲ ਸੋਨੀ ਮਾਨ ਦੇ ਘਰ ‘ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੋਨੀ ਮਾਨ ਤਰਨਤਾਰਨ ਦੀ ਮਾਸਟਰ ਕਾਲੋਨੀ ‘ਚ ਰਹਿੰਦੀ ਹੈ, ਜਿਥੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕੁਝ ਲੋਕਾਂ ਨੇ ਉਸ ਦੇ ਘਰ ‘ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਸਾਰੀ ਘਟਨਾ ਘਰ ‘ਚ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ।

ਇਸ ਘਟਨਾ ‘ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਸੋਨੀ ਮਾਨ ਨੇ ਲੱਖਾ ਸਿਧਾਣਾ ‘ਤੇ ਇਹ ਹਮਲਾ ਕਰਵਾਉਣ ਦਾ ਦੋਸ਼ ਲਾਇਆ ਹੈ। ਸੋਨੀ ਮਾਨ ਦਾ ਆਰੋਪ ਹੈ ਕਿ ਉਸ ਦਾ ਨਵਾਂ ਗੀਤ 5 ਦਸੰਬਰ ਨੂੰ ਰਿਲੀਜ਼ ਹੋਇਆ ਸੀ, ਜਿਸ ਤੋਂ ਬਾਅਦ ਇਸ ਗਾਣੇ ਨੂੰ ਡਿਲੀਟ ਕਰਨ ਲਈ ਲੱਖਾ ਸਿਧਾਣਾ ਵੱਲੋਂ ਧਮਕੀਆਂ ਮਿਲ ਰਹੀਆਂ ਸਨ।

ਸੋਨੀ ਮਾਨ ਨੇ ਕਿਹਾ ਕਿ ਲੱਖਾ ਸਿਧਾਣਾ ਵੱਲੋਂ ਗੀਤ ਨੂੰ ਡਿਲੀਟ ਕਰਨ ਦੀਆਂ ਉਸ ਨੂੰ ਧਮਕੀਆਂ ਮਿਲ ਰਹੀਆਂ ਹਨ।

ਸੋਨੀ ਨੇ ਕਿਹਾ ਕਿ ਜੇਕਰ ਗੀਤ ‘ਚ ਕੋਈ ਇਤਰਾਜ਼ ਹੈ ਤਾਂ ਬੈਠ ਕੇ ਗੱਲ ਕਰ ਸਕਦੇ ਹੋ ਪਰ ਅੱਜ ਇਕ ਦਰਜਨ ਹਥਿਆਰਬੰਦ ਵਿਅਕਤੀਆਂ ਨੇ ਘਰ ‘ਤੇ ਹਮਲਾ ਕਰਕੇ 10 ਤੋਂ 12 ਰਾਊਂਡ ਫਾਇਰ ਕੀਤੇ, ਜਿਸ ਵਿੱਚ ਪਰਿਵਾਰ ਨੇ ਬੜੀ ਮੁਸ਼ਕਿਲ ਨਾਲ ਆਪਣਾ ਬਚਾਅ ਕੀਤਾ।

ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਇਕ ਦਰਜਨ ਹਥਿਆਰਬੰਦ ਵਿਅਕਤੀ ਗੋਲੀਆਂ ਚਲਾ ਕੇ ਕਾਰਾਂ ਵਿੱਚ ਸਵਾਰ ਹੋ ਕੇ ਫਰਾਰ ਹੋ ਗਏ। ਸੋਨੀ ਮਾਨ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਆਰੋਪੀਆਂ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

ਮੌਕੇ ‘ਤੇ ਪਹੁੰਚੇ ਬੱਸ ਅੱਡਾ ਚੌਕੀ ਦੇ ਇੰਚਾਰਜ ਗੱਜਣ ਸਿੰਘ ਨੇ ਸੋਨੀ ਮਾਨ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੋਨੀ ਮਾਨ ਦੀਆਂ ਵੇਖੋ Viral Videos

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ