ਕਪੂਰਥਲਾ | ਬੇਅਦਬੀ ਦੀਆਂ ਘਟਨਾਵਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਅੰਮ੍ਰਿਤਸਰ ਤੋਂ ਬਾਅਦ ਹੁਣ ਕਪੂਰਥਲਾ ‘ਚ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ।
ਇੱਥੋਂ ਦੇ ਪਿੰਡ ਨਿਜ਼ਾਮਪੁਰ ‘ਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪਿੰਡ ਨਿਜ਼ਾਮਪੁਰ ‘ਚ ਨਿਸ਼ਾਨ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ।
ਮੁਲਜ਼ਮ ਨੂੰ ਪੁਲਿਸ ਹਵਾਲੇ ਕਰਨ ਤੋਂ ਪਹਿਲਾਂ ਪਿੰਡ ਵਾਸੀਆਂ ਨੇ ਉਸ ਦੀ ਕਾਫੀ ਕੁੱਟਮਾਰ ਕੀਤੀ। ਕੁੱਟਮਾਰ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਪਿੰਡ ਵਾਸੀਆਂ ਨੇ ਮੁਲਜ਼ਮ ਦੇ ਹੱਥ-ਪੈਰ ਬੰਨ੍ਹ ਦਿੱਤੇ ਹਨ ਅਤੇ ਉਸ ਦੀ ਕੁੱਟਮਾਰ ਕੀਤੀ ਜਾ ਰਹੀ ਹੈ।
ਨਾਲ ਹੀ ਇਕ ਵਿਅਕਤੀ ਦੱਸ ਰਿਹਾ ਹੈ ਕਿ ਉਹ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰ ਰਿਹਾ ਸੀ ਤੇ ਉਸ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਤੋਂ ਬਾਅਦ ਉਸ ਦੇ ਹੱਥ-ਪੈਰ ਬੰਨ੍ਹ ਕੇ ਕੁੱਟਮਾਰ ਕੀਤੀ ਗਈ। ਦੱਸ ਦੇਈਏ ਕਿ ਬੀਤੇ ਦਿਨ ਦਰਬਾਰ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਦੋਸ਼ੀ ਨੂੰ ਫੜ ਕੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ।