ਅੰਮ੍ਰਿਤਸਰ . ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਮੁਸਲਿਮ,ਈਸਾਈ ਅਤੇ ਹਿੰਦੂ ਧਰਮ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾਵਾਇਰਸ ਤੋਂ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਧਾਰਮਿਕ ਸਮਾਗਮ ਰੱਦ ਕਰਨ ਲਈ ਆਦੇਸ਼ ਜਾਰੀ ਕਰਨ।

ਗਿਆਨੀ ਹਰਪ੍ਰੀਤ ਸਿੰਘ ਨੂੰ ਭੇਜੇ ਪੱਤਰ ਵਿਚ ਸੰਸਦ ਮੈਂਬਰ ਨੇ ਲਿਖਿਆ ਕਿ ਕੋਰੋਨਾ ਵਾਇਰਸ ਪੂਰੀ ਦੁਨੀਆਂ ਵਿਚ ਪੈਰ ਪਸਾਰ ਚੁੱਕਾ ਹੈ। ਉਨ੍ਹਾਂ ਅਪੀਲ ਕੀਤੀ ਕਿ ਉਹ ਸੰਗਤ ਨੂੰ ਆਦੇਸ਼ ਜਾਰੀ ਕਰਨ ਕਿ ਧਾਰਮਿਕ ਸੰਸਥਾਵਾਂ ਵਲੋਂ ਕਰਵਾਏ ਜਾ ਰਹੇ ਸਮਾਗਮ ਫਿਲਹਾਲ ਰੱਦ ਕੀਤੇ ਜਾਣ ਤਾਂ ਜੋ ਇਸ ਬਿਮਾਰੀ ਨੂੰ ਹੋਰ ਅਗਾਂਹ ਫੈਲਣ ਤੋਂ ਰੋਕਿਆ ਜਾ ਸਕੇ। ਇਸੇ ਤਰ੍ਹਾਂ ਧਾਰਮਿਕ ਸਥਾਨਾਂ ‘ਤੇ ਆਉਣ ਵਾਲੀ ਸੰਗਤ ਨੂੰ ਸਾਵਧਾਨੀ ਵਰਤਣ ਲਈ ਤਾਕੀਦ ਕੀਤੀ ਜਾਵੇ। ਇਹ ਪੱਤਰ ਉਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪਿਆ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।