ਚੰਡੀਗੜ੍ਹ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਤੇਜ਼ ਰਫ਼ਤਾਰ ਆਟੋ ਨੇ ਸਾਈਕਲ ਸਵਾਰ 2 ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਮੁਹਾਲੀ ਦੇ ਡਾਕਟਰ ਦੀ ਮੌਤ ਹੋ ਗਈ, ਜਦੋਂਕਿ ਉਸ ਦੇ ਸਾਥੀ ਨੂੰ ਗੰਭੀਰ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕੁਝ ਦਿਨ ਪਹਿਲਾਂ ਮਟਕਾ ਚੌਕ ਨੇੜੇ ਵਾਪਰਿਆ ਸੀ। ਹੁਣ ਇਸ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ।

ਮੁਹਾਲੀ ਤੋਂ ਚੰਡੀਗੜ੍ਹ ਵੱਲ ਸਾਈਕਲਿੰਗ ਕਰਨ ਜਾ ਰਹੇ ਦੋਵੇਂ ਸਾਈਕਲ ਸਵਾਰਾਂ ਨੂੰ ਇਕ ਆਟੋ ਚਾਲਕ ਨੇ ਟੱਕਰ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਤੇ ਅੱਜ ਉਨ੍ਹਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਵਿਅਕਤੀ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ। ਉਹ ਮੁਹਾਲੀ ਵਿਚ ਦੰਦਾਂ ਦਾ ਕਲੀਨਿਕ ਚਲਾਉਂਦਾ ਸੀ। ਉਨ੍ਹਾਂ ਦੇ ਪਰਿਵਾਰ ‘ਚ ਪਤਨੀ ਤੋਂ ਇਲਾਵਾ 2 ਬੇਟੀਆਂ ਹਨ।