&NewLine;<p class&equals;"wp-block-paragraph"><strong>ਮੋਹਾਲੀ&sol;ਚੰਡੀਗੜ੍ਹ।<&sol;strong> ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ&comma; ਪੰਜਾਬ ਵੱਲੋਂ ਵਿਸ਼ਵ ਏਡਜ਼ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਕਿਸਾਨ ਵਿਕਾਸ ਚੈਂਬਰ ਵਿੱਚ ਕਰਵਾਇਆ ਗਿਆ। ਸਮਾਗਮ ਸਿਹਤ ਤੇ ਪਰਿਵਾਰ ਭਲਾਈ ਮੰਤਰੀ&comma; ਪੰਜਾਬ ਸ&period; ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ&comma; ਪੰਜਾਬ ਸ&period; ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਸ਼ਵ ਏਡਜ਼ ਦਿਵਸ 1 ਦਸੰਬਰ ਨੂੰ ਦੁਨੀਆਂ ਭਰ ਵਿੱਚ ਹਰ ਸਾਲ ਇਕ ਨਵੇਂ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਦਾ ਉਦੇਸ਼ ਹੈ &colon; &OpenCurlyDoubleQuote; Equalize &lpar;ਸਮਾਨਤਾ&rpar;” । ਹਰ ਕਿਸੇ ਨੂੰ ਸਮਾਨਤਾ ਨਾਲ ਜ਼ਿੰਦਗੀ ਬਤੀਤ ਕਰਨ ਦਾ ਅਧਿਕਾਰ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਅਸਮਾਨਤਾਵਾ ਨੂੰ ਖਤਮ ਕਰਨ ਦੀ ਜ਼ਰੂਰਤ ਹੈ&comma; ਜੋ ਏਡਜ਼ ਨੂੰ ਰੋਕਣ ਵਿੱਚ ਔਕੜਾਂ ਪੈਦਾ ਕਰਦੀਆਂ ਹਨ।<br><br>ਸ&period; ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਐਚ&period;ਆਈ&period;ਵੀ&period; ਇੱਕ ਅਜਿਹਾ ਵਾਇਰਸ ਹੈ&comma; ਜੋ ਆਮ ਲੋਕਾਂ ਨੂੰ ਉਸ ਸਮੇਂ ਤੱਕ ਪ੍ਰਭਾਵਿਤ ਨਹੀਂ ਕਰਦਾ&comma; ਜਦੋਂ ਤੱਕ ਕੋਈ ਵਿਅਕਤੀ ਵਾਇਰਸ ਗ੍ਰਸਤ ਵਿਅਕਤੀ ਦੇ ਸੰਪਰਕ ਵਿੱਚ ਨਹੀਂ ਆਉਂਦਾ। ਭਾਰਤ ਵਿੱਚ ਐਚ&period;ਆਈ&period;ਵੀ&period; ਦਾ ਪਹਿਲਾ ਕੇਸ 1986 ਵਿੱਚ ਆਇਆ ਸੀ ਅਤੇ ਉਸ ਸਮੇਂ ਕੋਈ ਵੀ ਇਹ ਨਹੀਂ ਸੋਚ ਸਕਦਾ ਸੀ ਕਿ ਇਹ ਬਿਮਾਰੀ ਦੁਨੀਆਂ ਲਈ ਇੱਕ ਵੱਡੀ ਸਮੱਸਿਆ ਬਣ ਜਾਵੇਗੀ। ਅੱਜ ਇਹ ਬਿਮਾਰੀ ਐਚ&period;ਆਈ&period;ਵੀ&period; ਵਾਇਰਸ ਨਾਲ ਗ੍ਰਸਤ ਮਰੀਜਾਂ ਲਈ ਪਰੇਸ਼ਾਨੀ ਤਾਂ ਹੈ ਹੀ&comma; ਇਸ ਦੇ ਨਾਲ ਨਾਲ ਸਮਾਜਿਕ ਅਤੇ ਆਰਥਿਕ ਸਮੱਸਿਆ ਨੂੰ ਵੀ ਵਧਾ ਰਹੀ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ&comma; ਪੰਜਾਬ ਨੇ ਦੱਸਿਆ ਕਿ ਭਾਰਤ ਵਿੱਚ 24 ਲੱਖ 1 ਹਜ਼ਾਰ ਦੇ ਲਗਭਗ ਐਚ&period;ਆਈ&period;ਵੀ&period; ਦੇ ਮਰੀਜ਼ ਹਨ। ਪੰਜਾਬ ਵਿੱਚ 89 ਹਜ਼ਾਰ 979 ਐਚ&period;ਆਈ&period;ਵੀ ਪਾਜ਼ੀਟਿਵ ਕੇਸ ਰਜਿਸਟਰ ਹੋਏ&comma; ਜਿਨ੍ਹਾਂ ਨੂੰ ਏ&period;ਆਰ&period;ਟੀ&period; ਨਾਲ ਜੋੜ ਕੇ ਦਵਾਈ ਸ਼ੁਰੂ ਕੀਤੀ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ&period; ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 6057 ਸਰਕਾਰੀ ਸਕੂਲਾਂ ਅਤੇ 700 ਕਾਲਜਾਂ ਵਿੱਚ 14-24 ਸਾਲ ਦੀ ਨੌਜਵਾਨ ਪੀੜੀ ਲਈ ਐਚ&period;ਆਈ&period; ਵੀ ਦੀ ਜਾਗਰੂਕਤਾ ਲਈ ਵੱਖ ਵੱਖ ਗਤੀਵਿਧੀਆ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਦੇ ਨਾਲ ਨਾਲ ਹੋਰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕੀਤਾ ਜਾਂਦਾ ਹੈ। ਐਚ&period;ਆਈ&period;ਵੀ ਗ੍ਰਸਤ ਲੋਕਾਂ ਦੀ ਸਿਹਤ ਅਤੇ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਦੁਆਰਾ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਅਤ ਸਕੀਮਾਂ ਨਾਲ ਜੋੜਿਆ ਜਾ ਰਿਹਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸ&period; ਚੇਤਨ ਜੌੜਾਮਾਜਰਾ ਨੇ ਦੱਸਿਆ ਕਿ ਮਰੀਜਾਂ ਦੇ ਮੁਫ਼ਤ ਟੈਸਟ ਤੇ ਸਲਾਹ ਲਈ ਪੰਜਾਬ ਵਿੱਚ ਸਰਕਾਰੀ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਵਿੱਚ 1069 ਇੰਨਟੀਗ੍ਰੇਟਿਡ ਕਾਊਸਲਿੰਗ ਟੈਸਟਿੰਗ ਸੈਂਟਰ &lpar;ਆਈ&period;ਸੀ&period;ਟੀ&period;ਸੀ&rpar; ਚਲਾਏ ਜਾ ਰਹੇ ਹਨ। ਜਾਂਚ ਵਿੱਚ ਪਾਜੀਟਿਵ ਆਏ ਮਰੀਜਾਂ ਦੇ ਮੁਫ਼ਤ ਇਲਾਜ ਲਈ ਪੰਜਾਬ ਵਿੱਚ 19 ਐਂਟੀਰੀਟਰੋਵਾਇਰਲ ਥੈਰੇਪੀ &lpar;ਏ&period;ਆਰ&period;ਟੀ&rpar; ਸੈਂਟਰ ਚਲਾਏ ਜਾ ਰਹੇ ਹਨ। ਐਚ&period;ਆਈ&period;ਵੀ&period; ਗ੍ਰਸਤ ਵਿਅਕਤੀ ਲਗਾਤਾਰ ਨਿਯਮਿਤ ਢੰਗ ਨਾਲ ਦਵਾਈਆਂ ਲੈ ਕੇ ਲੰਬੀ ਜਿੰਦਗੀ ਬਤੀਤ ਕਰ ਸਕਦਾ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਰਾਜ ਵਿੱਚ 31 ਐਸ&period;ਟੀ&period;ਆਈ&period;&sol;ਆਰ&period;ਟੀ&period;ਆਈ ਕਲੀਨਿਕ &lpar;ਸੁਰੱਖਿਆ ਕੇਂਦਰ&rpar; ਚਲਾਏ ਜਾ ਰਹੇ ਹਨ। ਕਿਉਂਕਿ ਗੁਪਤ ਰੋਗਾਂ ਨਾਲ ਪੀੜ੍ਹਤ ਮਰੀਜ਼ਾਂ ਨੂੰ ਐਚ&period;ਆਈ&period;ਵੀ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਲਈ ਐਸ&period;ਟੀ&period;ਆਈ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਗੁਪਤ ਰੋਗੀਆਂ ਨੂੰ ਐਚ&period;ਆਈ&period;ਵੀ&period; ਹੋਣ ਤੋਂ ਬਚਾਇਆ ਜਾ ਸਕੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਮੌਕੇ ਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੀ ਪ੍ਰੋਜੈਕਟ ਡਾਇਰੈਕਟਰ ਸ਼੍ਰੀਮਤੀ ਨੀਲਿਮਾ&comma; ਡਿਪਟੀ ਕਮਿਸ਼ਨਰ ਮੋਹਾਲੀ ਸ਼੍ਰੀ ਅਮਿਤ ਤਲਵਾੜ&comma; ਡਾਇਰੈਕਟਰ ਹੈਲਥ ਸਰਵਿਸਸ ਡਾ&period; ਰਣਜੀਤ ਸਿੰਘ ਘੋਤੜਾ&comma; ਡਾਇਰੈਕਟਰ ਪਰਿਵਾਰ ਭਲਾਈ ਡਾ&period; ਰਵਿੰਦਰਪਾਲ ਕੌਰ&comma; ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਡਾ&period; ਐਸਪੀ ਸਿੰਘ ਅਤੇ ਸਿਵਲ ਸਰਜਨ ਡਾ&period; ਆਦਰਸ਼ਪਾਲ ਕੌਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;