ਬਾਬਾ ਬਕਾਲਾ : ਰੱਖੜ ਪੁੰਨਿਆਂ ਦਾ ਮੇਲਾ ਵੇਖਣ ਗਏ ਮੁੰਡੇ ਦੇ ਰੋਟੀ ਖਾਂਦੇ ਦੇ ਮਾਰੀਆਂ ਗੋਲ਼ੀਆਂ, ਦੋਸਤ ਹਸਪਤਾਲ ਲੈ ਕੇ ਭੱਜੇ, ਪਰ ਨਹੀਂ ਬਚੀ ਜਾਨ

0
1262

ਬਾਬਾ ਬਕਾਲਾ| ਬੀਤੀ ਰਾਤ ਅੰਮ੍ਰਿਤਸਰ ਦਿਹਾਤੀ ਦੀ ਸਬ ਡਵੀਜ਼ਨ ਬਾਬਾ ਬਕਾਲਾ ਵਿਖੇ ਕਸਬਾ ਘੁਮਾਣ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਜਥੇਦਾਰ ਕੁਲਵੰਤ ਸਿੰਘ ਚੀਮਾਂ ਨੇ ਦੱਸਿਆ ਕਿ ਕਮਲਜੋਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਕਸਬਾ ਘੁਮਾਣ ਬੀਤੀ ਰਾਤ ਕਸਬਾ ਘੁਮਾਣ ਤੋਂ ਆਪਣੇ ਦੋਸਤਾਂ ਨਾਲ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦਾ ਮੇਲਾ ਵੇਖਣ ਗਿਆ ਸੀ। ਜਿਥੇ ਰਾਤ ਨੂੰ ਕਿਸੇ ਹੋਟਲ ਵਿਚ ਖਾਣਾ ਖਾ ਰਿਹਾ ਸੀ। ਤਾਂ ਉਸਦਾ ਕਿਸੇ ਨਾਲ ਵਿਵਾਦ ਹੋ ਗਿਆ, ਜਿੱਥੇ ਉਸਨੂੰ ਪਿਸਟਲ ਨਾਲ ਗੋਲੀਆਂ ਮਾਰ ਦਿੱਤੀਆਂ ਗਈਆਂ।

ਉਸ ਦੇ ਦੋਸਤਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਕਮਲਜੀਤ ਸਿੰਘ ਨੂੰ ਮਿਰਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮਿਰਤਕ ਦੇ ਪਰਿਵਾਰ ਦੇ ਬਿਆਨਾਂ ਤੇ ਵੱਖ ਵੱਖ ਧਾਰਾਵਾਂ ਹੇਠ ਬਾਏ ਨੇਮ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਸਬਾ ਘੁਮਾਣ ਅਤੇ ਨੋਜਵਾਨ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।