ਲੁਧਿਆਣਾ, 9 ਅਕਤੂਬਰ | ਗੁਰਦੁਆਰਾ ਨਾਨਕਸਰ ਠੱਠ ਸਾਹਿਬ ਵਿਖੇ ਕੀਰਤਨ ਕਰਨ ਵਾਲੇ ਬਾਬੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਬਾਬਾ ‘ਤੇ ਨਾਬਾਲਗ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਦੋਸ਼ ਹੈ। ਉਸ ਨੇ ਇਸ ਦੀ ਵੀਡੀਓ ਵੀ ਬਣਾਈ ਹੈ। ਜਗਰਾਉਂ ਪੁਲਿਸ ਨੇ ਉਕਤ ਮੁਲਜ਼ਮ ਬਾਬਾ ਜਸਬੀਰ ਸਿੰਘ ਜੱਸੀ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਬਾਬੇ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਹੁਣ ਤੱਕ ਹੋਰ ਕਿੰਨੇ ਲੋਕਾਂ ਨਾਲ ਗੰਦੇ ਕੰਮ ਕਰ ਚੁੱਕਾ ਹੈ।
ਐਸਐਚਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਜੱਸੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਜੱਸੀ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਪੀੜਤ ਨੇ ਦੱਸਿਆ ਕਿ ਮੇਰਾ ਜਨਮ 2011 ‘ਚ ਹੋਇਆ ਸੀ। ਮੈਂ ਛੇਵੀਂ ਜਮਾਤ ਤੱਕ ਪੜ੍ਹਿਆ ਹਾਂ। 3 ਸਾਲ ਪਹਿਲਾਂ ਪਿੰਡ ਕਾਉਂਕੇ ਕਲਾਂ ਦਾ ਜੱਸੀ ਬਾਬਾ ਮੈਨੂੰ ਪ੍ਰਸ਼ਾਦ ਦੇਣ ਦੇ ਬਹਾਨੇ ਆਪਣੇ ਕਮਰੇ ਵਿਚ ਲੈ ਗਿਆ। ਉੱਥੇ ਉਸ ਨੇ ਮੇਰੇ ਕੱਪੜੇ ਲਾਹ ਦਿੱਤੇ ਅਤੇ ਮਾੜੇ ਕੰਮ ਕਰਨ ਲੱਗਾ। ਪੀੜਤ ਨੇ ਦੱਸਿਆ ਕਿ ਜੱਸੀ ਉਸ ਦੇ ਪ੍ਰਾਈਵੇਟ ਪਾਰਟਸ ਨਾਲ ਛੇੜਛਾੜ ਕਰਨ ਲੱਗਾ।
ਉਸ ਨੇ ਵੀਡੀਓ ਵੀ ਬਣਾਈ। ਉਸ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸ ਘਟਨਾ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੀ ਵੀਡੀਓ ਵਾਇਰਲ ਕਰ ਦੇਵੇਗਾ। ਇਸੇ ਡਰ ਕਾਰਨ ਉਸ ਨੇ ਇਹ ਗੱਲ ਕਿਸੇ ਨੂੰ ਨਹੀਂ ਦੱਸੀ। ਅੱਜ ਉਸ ਨੇ ਆਪਣੀ ਮਾਂ ਨੂੰ ਸਾਰੀ ਗੱਲ ਦੱਸੀ। ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)