ਬਾਦਲ ਪਰਿਵਾਰ ਨੇ 2017 ਚੋਣਾਂ ਤੋਂ ਪਹਿਲਾਂ ਆਪਣੇ ਹਲਕਿਆਂ ‘ਚ 70 ਹਜ਼ਾਰ ਫਰਜ਼ੀ ਪੈਨਸ਼ਨਾਂ ਲਗਵਾਈਆਂ, ਅਸੀਂ ਬੰਦ ਕਰ ਰਹੇ ਹਾਂ – ਕੈਪਟਨ

0
708

ਚੰਡੀਗੜ੍ਹ . ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਮਾਜਿਕ ਸੁਰੱਖਿਆ ਸਕੀਮਾਂ ਦੇ ਦਾਇਰੇ ਵਿੱਚੋਂ ਬਾਹਰ ਕੀਤੇ ਗਏ 70,000 ਲਾਭਪਾਤਰੀ ਧੋਖਾਧੜੀ ਨਾਲ ਅਸਲ ਹੱਕਦਾਰਾਂ ਦੀ ਥਾਂ ’ਤੇ ਲਾਭ ਲੈ ਰਹੇ ਸਨ। ਉਨ੍ਹਾਂ ਕੋਲੋਂ 162.35 ਕਰੋੜ ਰੁਪਏ ਵਸੂਲ ਕਰਕੇ ਅਸਲ ਲਾਭਪਾਤਰੀਆਂ ਦੀ ਵਿੱਤੀ ਸਹਾਇਤਾ ਵਿੱਚ ਖਰਚ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ – ਜ਼ਿਆਦਾਤਰ ਫਰਜ਼ੀ ਲਾਭਪਾਤਰੀ ਬਾਦਲ ਪਰਵਾਰ ਦੇ ਹਲਕਿਆਂ ਨਾਲ ਸਬੰਧਤ ਹਨ। 2017 ਦੀਆਂ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਫਰਜ਼ੀ ਤੌਰ ’ਤੇ ਸਮਾਜਿਕ ਸੁਰੱਖਿਆ ਪੈਨਸ਼ਨ/ਵਿੱਤੀ ਸਹਾਇਤਾ ਦੀ ਰਿਸ਼ਵਤ ਦਿੱਤੀ। ਇਹ ਵੀ ਅਕਾਲੀਆਂ ਦੇ ਕਿਸੇ ਕੰਮ ਨਾ ਆਏ ਅਤੇ ਉਨ੍ਹਾਂ ਦਾ ਸਫਾਇਆ ਹੋ ਗਿਆ।

ਕੈਪਟਨ ਨੇ ਕਿਹਾ –  ਮੇਰੇ ਸੀਐਮ ਬਣਨ ਤੋਂ ਬਾਅਦ ਸਰਕਾਰ ਨੇ ਸਮਾਜਿਕ ਸੁਰੱਖਿਆ ਲਾਭਾਂ ਦੀ ਸੂਚੀ ਵਿੱਚ 6 ਲੱਖ ਯੋਗ ਤੇ ਅਸਲ ਹੱਕਦਾਰ ਲਾਭਪਾਤਰੀਆਂ ਨੂੰ ਸ਼ਾਮਲ ਕੀਤਾ ਹੈ। ਉਨ੍ਹਾਂ ਆਯੋਗ ਲਾਭਪਾਤਰੀਆਂ ਨੂੰ ਬਾਹਰ ਕੀਤਾ ਹੈ ਜੋ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਛੱਤਰਛਾਇਆ ਹੇਠ ਧੋਖਾਧੜੀ ਨਾਲ ਸਮਾਜਿਕ ਸੁਰੱਖਿਆ ਲਾਭ ਲੈ ਰਹੇ ਸਨ।

ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਦੀ ਸੂਚੀ ਵਿੱਚੋਂ ਸਿਰਫ਼ ਗੈਰ-ਹੱਕਦਾਰ 70 ਹਜਾਰ ਲੋਕਾਂ ਨੂੰ ਹੀ ਬਾਹਰ ਕੀਤਾ ਹੈ। ਅਸਲ ਲਾਭਪਾਰੀਆਂ ਦੀ ਗਿਣਤੀ ਤਾਂ ਸਗੋਂ ਬੀਤੇ ਤਿੰਨ ਵਰਿਆਂ ਦੌਰਾਨ 19 ਲੱਖ ਤੋਂ ਵੱਧ ਕੇ 25 ਲੱਖ ਹੋ ਗਈ ਹੈ।

ਸਮਾਜਿਕ ਸੁਰੱਖਿਆ ਲਾਭ ਜਿਵੇਂ ਕਿ ਬੁਢਾਪਾ ਤੇ ਵਿਧਵਾ ਪੈਨਸ਼ਨ ਦੀ ਗਤੀ ਇਨਾਂ ਫਰਜ਼ੀ ਲਾਭਪਾਤਰੀਆਂ ਵੱਲ ਮੋੜਣ ਨਾਲ ਸੂਬੇ ਦੇ ਖਜ਼ਾਨੇ ਨੂੰ 162.35 ਕਰੋੜ ਰੁਪਏ ਦਾ ਵੱਡਾ ਨੁਕਸਾਨ ਝੱਲਣਾ ਪਿਆ ਤੇ ਅਸਲ ਹੱਕਦਾਰ ਲਾਭਪਾਤਰੀ ਵੱਖੋ-ਵੱਖ ਸਰਕਾਰੀ ਸਕੀਮਾਂ ਦੇ ਵਧੇਰੇ ਲਾਭ ਲੈਣ ਤੋਂ ਖੁੰਝ ਗਏ। ਜੋ ਲਾਭ ਉਨਾਂ ਨੂੰ ਦੇਣ ਦਾ 2017 ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਕੀਤਾ ਸੀ।

Special Offer

(Sale : 950 रुपए वाला ये स्टाइलिश बैग खरीदें सिर्फ 550 रुपए में… पूरे पंजाब में होम डिलीवरी। कॉल करें : 9646-786-001)