ਜਲੰਧਰ | ਜ਼ਿਮਨੀ ਚੋਣ ਜਲੰਧਰ ‘ਚ ਸਿਮਰਜੀਤ ਬੈਂਸ ਵੱਲੋਂ ਭਾਜਪਾ ਉਮੀਦਵਾਰ ਨੂੰ ਸਮਰਥਨ ਦਿੱਤਾ ਗਿਆ ਹੈ। ਬੈਂਸ ਭਰਾਵਾਂ ਨੇ ਬੀਜੇਪੀ ਵਿਚ ਸ਼ਾਮਲ ਹੋਣ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਮੇਰੇ ਤਕ ਬੀਜੇਪੀ ਨੇ ਪਹੁੰਚ ਨਹੀਂ ਕੀਤੀ ਪਰ ਮੈਂ ਬਿਨਾਂ ਸ਼ਰਤ ਸਮਰਥਨ ਦਿੱਤਾ। ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਹਨ। ਉਹ ਪਹਿਲਾਂ ਅਕਾਲੀ ਦਲ ਵੀ ਰਹੇ ਹਨ।
ਸਿਮਰਜੀਤ ਸਿੰਘ ਬੈਂਸ ਵੱਲੋਂ BJP ਊਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ। ਬੈਂਸ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਕਈ ਗੱਲਾਂ ਅਤੇ ਛੋਟੇ ਸਾਹਿਬਜ਼ਾਦਿਆਂ ਲਈ ਕੀਤੇ ਗਏ ਕੰਮਾਂ ਨੂੰ ਦੇਖ ਕੇ ਇਹ ਫੈਸਲਾ ਲਿਆ ਹੈ।
ਅੱਜ ਉਨ੍ਹਾਂ ਨੇ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਇਹ ਐਲਾਨ ਕੀਤਾ। ਬੈਂਸ ਭਰਾਵਾਂ ਨੇ ਪਾਰਟੀ ਵਰਕਰਾਂ ਸਮੇਤ ਭਾਜਪਾ ਨੂੰ ਸਮਰਥਨ ਦਿੱਤਾ ਪਰ ਇਸ ਮੌਕੇ ਉਨ੍ਹਾਂ ਨੇ ਭਰਾ ਬਲਵਿੰਦਰ ਸਿੰਘ ਬੈਂਸ ਉਨ੍ਹਾਂ ਨਾਲ ਨਜ਼ਰ ਨਹੀਂ ਆਏ।
ਜ਼ਿਕਰਯੋਗ ਹੈ ਕਿ ਅੱਜ ਸਵੇਰ ਤੋਂ ਹੀ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਬੈਂਸ ਭਰਾ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਦੋਵੇਂ ਪਾਰਟੀ ਦੇ ਕੇਂਦਰੀ ਆਗੂਆਂ ਦੇ ਸੰਪਰਕ ਵਿੱਚ ਹਨ ਅਤੇ ਗੱਲਬਾਤ ਜਾਰੀ ਹੈ ਪਰ ਹੁਣ ਜਲੰਧਰ ਵਿਚ ਸਿਮਰਜੀਤ ਬੈਂਸ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਸਿਰਫ਼ ਜ਼ਿਮਨੀ ਚੋਣ ਵਿਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।