ਫ਼ਿਰੋਜ਼ਪੁਰ | ਜ਼ਿਲ੍ਹੇ ਦੇ ਮੁੱਦਕੀ ਕਸਬੇ ਵਿਚ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਨਾਬਾਲਗ ਲੜਕੇ ਨੇ ਵਿਆਹ ਤੋਂ ਬਾਅਦ ਸੁਰੱਖਿਆ ਲਈ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ ਨੋਟਿਸ ਲੈਂਦਿਆਂ ਕਿਹਾ ਕਿ ਪਟੀਸ਼ਨਕਰਤਾ ਦੀ ਉਮਰ 21 ਸਾਲ ਤੋਂ ਘੱਟ ਹੈ ਅਤੇ ਉਹ ਨਾਬਾਲਗ ਹੈ, ਅਜਿਹੇ ‘ਚ ਉਸ ਦਾ ਵਿਆਹ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਬਿਨਾਂ ਰਿਕਾਰਡ ਦੀ ਜਾਂਚ ਕੀਤੇ ਕਿਵੇਂ ਕਰਵਾਇਆ ਗਿਆ।
ਮਾਮਲੇ ਦੀ ਅਗਲੇਰੀ ਜਾਂਚ ਲਈ ਹਾਈਕੋਰਟ ਨੇ ਪੁਲਿਸ ਨੂੰ ਗੁਰਦੁਆਰੇ ਦੇ ਗ੍ਰੰਥੀ ਦੀ ਭੂਮਿਕਾ ਸਪੱਸ਼ਟ ਕਰਨ ਦੇ ਹੁਕਮ ਦਿੱਤੇ ਹਨ। ਹੁਕਮਾਂ ਤੋਂ ਬਾਅਦ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਮੁੱਦਕੀ ਦੇ ਵਿਆਹ ਸਮਾਗਮ ਕਰਵਾਉਣ ਵਾਲੇ ਗ੍ਰੰਥੀ ਖ਼ਿਲਾਫ਼ ਥਾਣਾ ਘੱਲਖੁਰਦ ਪੁਲਿਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ ਪਰ ਇਹ ਕੇਸ ਅਣਪਛਾਤੇ ਗ੍ਰੰਥੀ ਖ਼ਿਲਾਫ਼ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਨ ਵਾਲੀ ਮੁਟਿਆਰ ਨੇ ਦੱਸਿਆ ਹੈ ਕਿ ਉਸ ਦਾ ਵਿਆਹ 25 ਅਪ੍ਰੈਲ 2023 ਨੂੰ ਮੁੱਦਕੀ ਦੇ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਪਰਿਵਾਰ ਦੀ ਮਰਜ਼ੀ ਖਿਲਾਫ ਹੋਇਆ ਸੀ ਪਰ ਉਸ ਨੂੰ ਡਰ ਸੀ ਕਿ ਕੋਈ ਵੀ ਉਸਨੂੰ ਨੁਕਸਾਨ ਨਾ ਪਹੁੰਚਾਏ। ਇਸ ਲਈ ਉਸ ਵੱਲੋਂ ਹਾਈਕੋਰਟ ਵਿਚ ਸੁਰੱਖਿਆ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ।
ਹਾਈਕੋਰਟ ਨੇ ਸੁਣਵਾਈ ਕਰਦਿਆਂ ਕਿਹਾ ਕਿ ਪਟੀਸ਼ਨਰ ਦੀ ਉਮਰ 21 ਸਾਲ ਤੋਂ ਘੱਟ ਹੈ, ਇਸ ਲਈ ਕੋਈ ਗ੍ਰੰਥੀ ਉਸ ਦਾ ਵਿਆਹ ਕਿਵੇਂ ਕਰ ਸਕਦਾ ਹੈ। ਫਿਰੋਜ਼ਪੁਰ ਪੁਲਿਸ ਗ੍ਰੰਥੀ ਦੀ ਸਥਿਤੀ 24 ਜੁਲਾਈ ਤੱਕ ਸਪੱਸ਼ਟ ਕਰੇ । ਥਾਣਾ ਘੱਲਖੁਰਦ ਦੇ ਐਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ