ਦਿੱਲੀ . ਅਸਟ੍ਰੇਲਿਆ ਤੋਂ ਪਰਤੇ ਇਕ 25 ਸਾਲਾ ਨੌਜਵਾਨ ਨੂੰ ਕੋਰੋਨਾ ਵਾਇਰਸ ਦੀ ਜਾਂਚ ਲਈ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਨੌਜਵਾਨ ਨੂੰ ਸਿਰਦਰਦ ਦੀ ਸ਼ਿਕਾਇਤ ਕਾਰਨ ਸ਼ੱਕ ਦੇ ਆਧਾਰ ਉੱਤੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਨੇ ਕੋਰੋਨਾ ਦੇ ਡਰ ਤੋਂ ਤੰਗ ਹੋ ਕੇ ਹਸਪਤਾਲ ਦੀ ਸੱਤਵੀਂ ਮੰਜਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦਿੱਲੀ ਦੇ ਡੀਸੀਪੀ ਦੀਪ੍ਰੇਦਰ ਆਰਿਆ ਨੇ ਦੱਸਿਆ ਕੀ ਨੌਜਵਾਨ ਪੰਜਾਬ ਦੇ ਜਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਦੇ ਇਲਾਕੇ ਬਲਾਚੌਰ ਦਾ ਰਹਿਣ ਵਾਲਾ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।