ਹੈਲਥ ਮਿਨੀਸਟਰ ਬਲਬੀਰ ਸਿੱਧੂ ਨੇ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਦਿੱਤੀ ਹਰੀ ਝੰਡੀ

0
7386

ਚੰਡੀਗੜ੍ਹ | ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ਸਬੰਧੀ 4 ਐੱਲ.ਈ.ਡੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ  

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫਤਿਹ ਤਹਿਤ ਇਹ 4 ਜਾਗਰੂਕਤਾ ਵੈਨਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਸਾਹਿਬਜਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਜੋਖਮ ਵਾਲੇ ਸ਼ਹਿਰੀ/ ਅਰਧ ਸ਼ਹਿਰੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ, ਇਸਦੇ ਲੱਛਣ ਅਤੇ ਰੋਕਥਾਮ ਆਦਿ ਬਾਰੇ ਵੱਡੀ ਸਕਰੀਨ ਤੇ ਫ਼ਿਲਮਾਂ ਦਿਖਾ ਕੇ ਇਸ ਮਹਾਂਮਾਰੀ ਬਾਰੇ ਜਾਗਰੂਕ ਕਰਨਗੀਆਂ।

ਕੋਰੋਨਾ ਦੇ ਖਾਤਮੇ ਲਈ ਬਣਾਈ ਗਈ ਵੈਕਸੀਨ ਬਾਰੇ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀਕਾਕਰਣ ਮੁਹਿੰਮ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵੱਲੋਂ ਸਪਲਾਈ ਮਿਲਦੇ ਹੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀਕਾਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਸਿਹਤ ਮੰਤਰੀ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਰੱਖਣ ਲਈ ਮਾਸਕ ਪਹਿਨਣ, ਹੱਥ ਧੋਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਜਿਹੀਆਂ ਸਾਵਧਾਨੀਆ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ।

ਇਸ ਮੌਕੇ ਡਾਇਰੈਕਟਰ ਹੈਲਥ ਸਰਵਿਸਸ ਡਾ. ਮਨਜੀਤ ਸਿੰਘ,  ਸਟੇਟ ਨੋਡਲ ਅਫਸਰ-ਕੋਵਿਡ-19 ਡਾ. ਰਾਜੇਸ਼ ਭਾਸਕਰ, ਸਟੇਟ ਪ੍ਰੋਗਰਾਮ ਅਫਸਰ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।