ਵੱਡੀ ਖਬਰ : ਪਹਿਲੀ ਵਾਰ ਮੰਤਰੀ ਬਣੇ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਤੇ ਗੁਰਮੀਤ ਖੁੱਡੀਆਂ ਨੂੰ ਮਿਲਿਆ ਖੇਤੀਬਾੜੀ ਮਹਿਕਮਾ

0
266

ਚੰਡੀਗੜ੍ਹ। ਪੰਜਾਬ ਮੰਤਰੀ ਮੰਡਲ ਦਾ ਅੱਜ ਚੌਥੀ ਵਾਰ ਵਿਸਥਾਰ ਹੋਇਆ ਹੈ। ਭਗਵੰਤ ਮਾਨ ਨੇ ਕਰਤਾਰਪੁਰ ਤੋਂ ਵਿਧਾਇਕ ਸਾਬਕਾ ਡੀਸੀਪੀ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਰਾਜ ਭਵਨ ਵਿੱਚ ਦੋਵਾਂ ਨਵੇਂ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ।

ਇਸਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਨਵੇਂ ਬਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ ਤੇ ਪਹਿਲੇ ਮੰਤਰੀ ਮੰਡਲ ਵਿਚ ਵੀ ਕੁਝ ਤਬਦੀਲੀ ਕੀਤੀ ਹੈ।

ਬਲਕਾਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੂੰ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਦਾ ਮੰਤਰੀ ਬਣਾਇਆ ਗਿਆ ਹੈ।ਇਸਦੇ ਨਾਲ ਹੀ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ, ਮੱਛੀ, ਡੇਅਰੀ ਤੇ ਦੁੱਧ ਉਤਪਾਦਨ ਮੰਤਰਾਲਾ ਸੌਂਪਿਆ ਗਿਆ ਹੈ।

ਇਸ ਤੋਂ ਇਲਾਵਾ ਗੁਰਮੀਤ ਸਿੰਘ ਮੀਤ ਕੋਲ ਹੁਣ ਜਲ ਸੰਸਾਧਨ, ਕੋਲਾ, ਸਾਇੰਸ ਤੇ ਤਕਨਾਲੋਜੀ, ਖੇਡ ਤੇ ਯੂਥ ਵੈਲਫੇਅਰ ਵਿਭਾਗ ਹੋਵੇਗਾ।
ਕੁਲਦੀਪ ਸਿੰਘ ਧਾਲੀਵਾਲ ਨੂੰ NRI ਤੇ ਪ੍ਰਸ਼ਾਸਨਿਕ ਸੁਧਾਰ ਮੰਤਰਾਲਾ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੂੰ ਪੰਚਾਇਤ, ਰੂਰਲ ਡਿਵੈਲਪਮੈਂਟ ਤੇ ਟਰਾਂਸਪੋਰਟ ਵਿਭਾਗ ਦੀ ਜ਼ਿੰਮੇਵਾਰੀ ਨਾਲ ਨਿਵਾਜਿਆ ਗਿਆ ਹੈ।