ਬਲਵੰਤ ਰਾਮੂਵਾਲੀਆ ਦੀ ਬੇਟੀ ਅਮਨਜੋਤ ਰਾਮੂਵਾਲੀਆ ਨੇ ਫੜਿਆ ਭਾਜਪਾ ਦਾ ਪੱਲਾ

0
771

ਚੰਡੀਗੜ੍ਹ | ਸਾਬਕਾ ਕੇਂਦਰੀ ਮੰਤਰੀ ਅਤੇ ਆਪਣੀ ਭੰਗ ਕੀਤੀ ਪਾਰਟੀ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਰਹੇ ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਤੇ ਜ਼ਿਲ੍ਹਾ ਯੋਜਨਾ ਕਮੇਟੀ ਮੋਹਾਲੀ ਦੀ ਚੇਅਰਪਰਸਨ ਰਹੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਸਮੇਤ ਕਈ ਹੋਰ ਆਗੂ ਦਿੱਲੀ ਵਿਖੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ।

ਇਸ ਮੌਕੇ ਤਰੁਣ ਚੁੱਘ ਨੇ ਬਲਵੰਤ ਸਿੰਘ ਰਾਮੂਵਾਲੀਆ ਦੇ ਪੰਜਾਬ ਅਤੇ ਪੰਜਾਬੀਆਂ ਦੇ ਦਰਦੀ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਮੂਵਾਲੀਆ ਪੰਜਾਬ ਦੀ ਸਿਆਸਤ ਦੇ ਮੋਹਰਲੇ ਨਾਵਾਂ ‘ਚੋਂ ਇਕ ਹਨ।

ਸ਼ਾਹਪੁਰ ਅਮਲੋਹ ਤੋਂ ਗੁਰਪ੍ਰੀਤ ਸਿੰਘ, ਸੰਗਰੂਰ ਤੋਂ ਚੰਦ ਸਿੰਘ ਚੱਠਾ, ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਅਤੇ ਜ਼ਿਲ੍ਹਾ ਗੁਰਦਾਸਪੁਰ ਅਕਾਲੀ ਦਲ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਦਕੋਹਾ, ਦਿੜਬਾ ਵਿਧਾਨ ਸਭਾ ਹਲਕੇ ਦੇ ਅਕਾਲੀ ਆਗੂ ਜਥੇਦਾਰ ਪ੍ਰੀਤਮ ਸਿੰਘ ਸੀਨੀਅਰ ਮੀਤ ਪ੍ਰਧਾਨ ਐੱਸ ਸੀ ਵਿੰਗ ਸ਼੍ਰੋਮਣੀ ਅਕਾਲੀ ਦਲ ਅਤੇ ਸੂਫ਼ੀ ਗਾਇਕਾ ਮਮਤਾ ਜੋਸ਼ੀ ਦੇ ਪਤੀ ਚੇਤਨ ਮੋਹਨ ਜੋਸ਼ੀ ਨੇ ਵੀ ਭਾਜਪਾ ਦਾ ਪੱਲਾ ਫੜਿਆ।

ਇਸ ਸਬੰਧੀ ਜਦੋਂ ਅਮਨਜੋਤ ਕੌਰ ਰਾਮੂਵਾਲੀਆ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ। ਅਮਨਜੋਤ ਕੌਰ ਦੇ ਪਤੀ ਅਰਵਿੰਦਰ ਸਿੰਘ ਭੁੱਲਰ ਨੇ ਗੱਲ ਕਰਨ ‘ਤੇ ਦੱਸਿਆ ਕਿ ਭਾਜਪਾ ਨੈਸ਼ਨਲ ਪਾਰਟੀ ਹੈ, ਜੋ ਦੇਸ਼ ਹਿੱਤ ਲਈ ਕੰਮ ਕਰਦੀ ਹੈ।

ਉਨ੍ਹਾਂ ਕਿਹਾ ਕਿ ਉਹ ਦਿੱਲੀ ਵਿੱਚ ਭਾਜਪਾ ਲਈ ਕੰਮ ਕਰਨਗੇ। ਬਲਵੰਤ ਸਿੰਘ ਰਾਮੂਵਾਲੀਆ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਸਬੰਧੀ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਆਪਣੀ ਵੱਖਰੀ ਰਾਜਨੀਤੀ ਹੈ, ਉਨ੍ਹਾਂ ਬਾਰੇ ਕੁਝ ਨਹੀਂ ਕਹਿ ਸਕਦੇ।