ਬੰਬੀਹਾ ਗੈਂਗ ਨੇ ਲਈ ਜਰਨੈਲ ਦੇ ਕਤਲ ਦੀ ਜ਼ਿੰਮੇਵਾਰੀ, ਕਿਹਾ- ਡੋਨੀ ਬੱਲ ਤੇ ਗੋਪੀ ਮਾਹਲ ਨੇੇ ਮਾਰਿਆ

0
1214

ਅੰਮ੍ਰਿਤਸਰ| ਬੀਤੇ ਦਿਨੀਂ ਸਠਿਆਲਾ ਵਿੱਚ ਹੋਏ ਗੈਂਗਸਟਰ ਜਰਨੈਲ ਦੇ ਕਤਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਗੈਂਗਸਟਰ ਜਰਨੈਲ ਦੀ ਬੀਤੇ ਦਿਨ ਚਾਰ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਦਵਿੰਦਰ ਬੰਬੀਹਾ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਸਠਿਆਲਾ ‘ਚ ਕੱਲ੍ਹ ਜੋ ਕਤਲ ਹੋਇਆ ਹੈ, ਉਹ ਗੋਪੀ ਮਾਹਲ ਅਤੇ ਡੋਨੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਨਿਊਜ਼ ਚੈਨਲ ਇਹ ਦਿਖਾ ਰਹੇ ਹਨ ਕਿ ਇਸ ਦਾ ਸਬੰਧ ਸਾਡੇ ਭਰਾ ਗੋਪੀ ਘਨਸ਼ਿਆਮਪੁਰੀਆ ਗੈਂਗ ਨਾਲ ਸੀ, ਜੋ ਕਿ ਗਲਤ ਹੈ।

ਇਸ ਦਾ ਸਾਡੇ ਗੈਂਗ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਇਸ ਦਾ ਸਬੰਧ ਸਾਡੇ ਵਿਰੋਧੀਆਂ ਨਾਲ ਹੈ। ਦੱਸ ਦੇਈਏ ਕਿ ਬੀਤੇ ਦਿਨ ਜਰਨੈਲ ਨੂੰ 24 ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਜਾਣਕਾਰੀ ਅਨੁਸਾਰ ਹਮਲਾਵਰਾਂ ਵੱਲੋਂ 15 ਮਿੰਟਾਂ ਵਿੱਚ ਕਰੀਬ 25 ਰਾਉਂਡ ਫਾਇਰਿੰਗ ਕੀਤੀ ਗਈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ 4 ਹਮਲਾਵਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ।