PM ਮੋਦੀ ਦੀ ਰੈਲੀ ਕਾਰਨ ਜਲੰਧਰ ਦੀ ਹਦੂਦ ’ਚ ਡਰੋਨ-ਹੈਲੀਕਾਪਟਰ ਉਡਾਉਣ ’ਤੇ ਪਾਬੰਦੀ
ਜਲੰਧਰ, 23 ਮਈ | ਵਧੀਕ ਜ਼ਿਲਾ ਮੈਜਿਸਟ੍ਰੇਟ ਜਲੰਧਰ ਮੇਜਰ ਡਾ. ਅਮਿਤ ਮਹਾਜਨ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਜਲੰਧਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਸਿਵਲ ਰਿਮੋਰਟ/ਪਾਇਲਟ ਏਅਰ ਕ੍ਰਾਫ਼ਟ ਸਿਸਟਮ/ਡਰੋਨ/ਹੈਲੀਕਾਪਟਰ (ਸਿਵਾਏ ਮਾਣਯੋਗ ਪ੍ਰਧਾਨ ਮੰਤਰੀ, ਭਾਰਤ ਸਰਕਾਰ ਜੀ ਦੇ ਵੀ.ਵੀ.ਆਈ.ਪੀ. ਹੈਲੀਕਾਪਟਰ/ਜਹਾਜ਼) ਆਦਿ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ ਮਿਤੀ 24.05.2024 ਨੂੰ ਦੁਪਹਿਰ 1 ਵਜੇ ਤੋਂ ਰਾਤ 9 ਵਜੇ ਤੱਕ ਲਾਗੂ ਰਹੇਗਾ।
Related Post