ਵੱਡੀ ਖਬਰ ! ਪਾਬੰਦੀਸ਼ੁਦਾ ਦਵਾਈਆਂ ਦੇ ਨੈੱਟਵਰਕ ਦਾ ਪਰਦਾਫਾਸ਼, STF ਨੇ ਲੱਖਾਂ ਨਸ਼ੀਲੀਆਂ ਗੋਲੀਆਂ ਸਮੇਤ 7 ਮੁਲਜ਼ਮ ਕੀਤੇ ਕਾਬੂ

0
2201

ਚੰਡੀਗੜ੍ਹ | ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਫਾਰਮਾ ਫੈਕਟਰੀ ਤੋਂ ਗੈਰ-ਕਾਨੂੰਨੀ ਮਨੋਵਿਗਿਆਨਕ ਪਦਾਰਥਾਂ ਦੇ ਨਿਰਮਾਣ ਅਤੇ ਸਪਲਾਈ ਯੂਨਿਟਾਂ ਦੇ ਇੱਕ ਅੰਤਰਰਾਜੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।
ਪੁਲਿਸ ਨੇ ਮਾਸਟਰਮਾਈਂਡ ਸਮੇਤ ਸੱਤ ਨਸ਼ਾ ਤਸਕਰਾਂ/ਸਪਲਾਈਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 70.42 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 725.5 ਕਿਲੋ ਨਸ਼ੀਲਾ ਟਰਾਮਾਡੋਲ ਪਾਊਡਰ ਅਤੇ 2.37 ਲੱਖ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ। ਇਹ ਨੈੱਟਵਰਕ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ ਫੈਲਿਆ ਹੋਇਆ ਹੈ।

ਇਹ ਕਾਰਵਾਈ ਸਪੈਸ਼ਲ ਟਾਸਕ ਫੋਰਸ ਬਾਰਡਰ ਰੇਂਜ ਅੰਮ੍ਰਿਤਸਰ ਵੱਲੋਂ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰ ਸੁਖਵਿੰਦਰ ਸਿੰਘ ਉਰਫ ਧਾਮੀ ਵਾਸੀ ਪਿੰਡ ਕੋਟ ਮੁਹੰਮਦ ਖਾਂ, ਤਰਨਤਾਰਨ ਅਤੇ ਜਸਪ੍ਰੀਤ ਸਿੰਘ ਉਰਫ ਜੱਸ ਵਾਸੀ ਗੋਵਿੰਦ ਨਗਰ, ਅੰਮ੍ਰਿਤਸਰ ਦੀ ਤਿੰਨ ਮਹੀਨੇ ਦੀ ਵਿਸਥਾਰਤ ਜਾਂਚ ਤੋਂ ਬਾਅਦ ਕੀਤੀ ਗਈ ਹੈ। ਇਹ ਤਸਕਰ ਇਸ ਸਾਲ ਫਰਵਰੀ ਮਹੀਨੇ ਬਿਆਸ ਤੋਂ 4.24 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਫੜੇ ਗਏ ਸਨ।