ਚੰਡੀਗੜ੍ਹ, 15 ਜਨਵਰੀ | ਬਾਪੂ ਸੂਰਤ ਸਿੰਘ ਖਾਲਸਾ ਦਾ ਦਿਹਾਂਤ ਹੋ ਜਾਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੇ ਅਮਰੀਕਾ ’ਚ ਆਖਰੀ ਸਾਹ ਲਏ ਹਨ। ਦੱਸ ਦਈਏ ਕਿ ਉਨ੍ਹਾਂ ਨੇ 91 ਸਾਲ ਦੀ ਉਮਰ ’ਚ ਲਏ ਆਖ਼ਰੀ ਸਾਹ ਲਏ। ਆਪਣੇ ਜੀਵਨ ਕਾਲ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੀ ਲੜਾਈ ਲੜੀ ਸੀ।

ਦੱਸ ਦਈਏ ਕਿ ਸਿੱਖ ਕਾਰਕੁੰਨ ਬਾਪੂ ਸੂਰਤ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ 8 ਸਾਲ ਤੱਕ ਭੁੱਖ ਹੜਤਾਲ ਕੀਤੀ ਸੀ। ਜਿਸ ਸਮੇਂ ਉਨ੍ਹਾਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਉਨ੍ਹਾਂ ਦੀ ਉਮਰ 82 ਸਾਲ ਸੀ। ਉਨ੍ਹਾਂ ਨੇ 16 ਜਨਵਰੀ, 2015 ਵਿਚ ਆਪਣਾ ਸੰਘਰਸ਼ ਸ਼ੁਰੂ ਕੀਤਾ ਸੀ ਅਤੇ 14 ਜਨਵਰੀ, 2023 ਨੂੰ ਉਨ੍ਹਾਂ ਨੇ ਆਪਣਾ ਵਰਤ ਤੋੜਿਆ।

ਦੱਸ ਦਈਏ ਕਿ ਇਹ ਸੰਘਰਸ਼ ਉਨ੍ਹਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤਾ ਸੀ ਇਸ ਸਮੇਂ ਦੌਰਾਨ ਉਨ੍ਹਾਂ ਨੂੰ ਨੱਕ ਰਾਹੀਂ ਭੋਜਨ ਦਿੱਤਾ ਜਾਂਦਾ ਸੀ। ਉਨ੍ਹਾਂ ਨੇ ਆਪਣਾ ਮਰਨ ਵਰਤ ਲੁਧਿਆਣਾ ਜ਼ਿਲੇ ਦੇ ਪਿੰਡ ਹਸਨਪੁਰ ਸਥਿਤ ਆਪਣੇ ਘਰ ਤੋਂ ਸ਼ੁਰੂ ਕੀਤਾ ਪਰ ਵਰਤ ਦੌਰਾਨ ਜ਼ਿਆਦਾਤਰ ਸਮਾਂ ਉਨ੍ਹਾਂ ਨੇ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਬਿਤਾਇਆ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)