ਬਰਨਾਲਾ : 10 ਸਾਲਾ ਬੱਚੀ ਨੂੰ ਪਿਓ ਨੇ ਬੇਰਹਿਮੀ ਨਾਲ ਕੁੱਟਿਆ, ਵੀਡੀਓ ਵਾਇਰਲ, ਆਰੋਪੀ ਗ੍ਰਿਫ਼ਤਾਰ

0
2008

ਬਰਨਾਲਾ (ਕਮਲਜੀਤ ਸੰਧੂ) | ਬਰਨਾਲਾ ਦੇ ਪਿੰਡ ਮਹਿਤਾ ‘ਚ ਇਕ ਪਿਤਾ ਨੇ ਆਪਣੀ 10 ਸਾਲਾ ਬੱਚੀ ਨੂੰ ਬੇਰਹਿਮੀ ਨਾਲ ਕੁੱਟਿਆ, ਜਦ ਇਹ ਵਿਅਕਤੀ ਆਪਣੀ ਬੱਚੀ ਦੀ ਕੁੱਟਮਾਰ ਕਰ ਰਿਹਾ ਸੀ ਤਾਂ ਇਕ ਗੁਆਂਢੀ ਨੇ ਕੋਠੇ ‘ਤੇ ਚੜ੍ਹ ਕੇ ਵੀਡੀਓ ਬਣਾ ਲਈ ਤੇ ਇਸ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ, ਜਿਸ ਤੋਂ ਬਾਅਦ ਪ੍ਰਸ਼ਾਸਨ, ਸਮਾਜ ਸੇਵੀ ਸੰਸਥਾਵਾਂ ਤੇ ਰਾਜਨੀਤਿਕ ਆਗੂ ਇਸ ਪਿਓ ‘ਤੇ ਕਾਰਵਾਈ ਕਰਵਾਉਣ ਲਈ ਅੱਗੇ ਆਏ।

ਲੜਕੀ ਨੂੰ ਸਿਵਲ ਹਸਪਤਾਲ ਤਪਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਲੜਕੀ ਦੇ ਪਿਓ ਨੂੰ ਗ੍ਰਿਫਤਾਰ ਕਰ ਕੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਮੌਕੇ ਡੀਐੱਸਪੀ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਦ ਮਾਮਲਾ ਉਨ੍ਹਾਂ ਦੇ ਧਿਆਨ ‘ਚ ਆਇਆ ਤਾਂ ਉਹ ਖੁਦ ਪੁਲਿਸ ਪਾਰਟੀ ਨਾਲ ਜਾ ਕੇ ਬੱਚੀ ਨੂੰ ਲੈ ਕੇ ਆਏ ਤੇ ਹਸਪਤਾਲ ਦਾਖ਼ਲ ਕਰਵਾਇਆ ਤੇ ਆਰੋਪੀ ਪਿਓ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ ਗਿਆ ਹੈ।

ਵੀਡੀਓ ਬਣਾਉਣ ਵਾਲੇ ਗੁਆਂਢੀ ਨਛੱਤਰ ਸਿੰਘ ਨੇ ਦੱਸਿਆ ਕਿ ਆਰੋਪੀ ਕਈ ਦਿਨਾਂ ਤੋਂ ਲਗਾਤਾਰ ਬੱਚੀ ਦੀ ਕੁੱਟਮਾਰ ਕਰ ਰਿਹਾ ਸੀ। ਵੀਡੀਓ ਬਣਾਉਣ ਦਾ ਮਕਸਦ ਇਹ ਸੀ ਕਿ ਬੱਚੀ ਦੀ ਜਾਨ ਬਚਾਈ ਜਾਵੇ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)