ਬਰਨਾਲਾ : ਜ਼ਮੀਨ ਵੇਚ ਕੇ ਕੈਨੇਡਾ ਭੇਜੀ 22 ਸਾਲਾ ਲੜਕੀ ਦੀ ਸਾਹ ਰੁਕਣ ਨਾਲ ਮੌਤ, ਤੜਕੇ ਤਿੰਨ ਵਜੇ ਮਿਲੀ ਦੁਖਦਾਈ ਖਬਰ

0
2515

ਮਹਿਲ ਕਲਾਂ| ਬਾਹਰਲੇ ਦੇਸ਼ਾਂ ਵਿਚੋਂ ਪੰਜਾਬ ਦੇ ਮੁੰਡੇ ਕੁੜੀਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਬੁਰੀ ਖਬਰ ਮਿਲ ਹੀ ਜਾਂਦੀ ਹੈ।

ਤਾਜ਼ਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ। ਬਰਨਾਲਾ ਦੇ ਪਿੰਡ ਸਹੌਰ ਦੀ ਲੜਕੀ ਦੀ ਕੈਨੇਡਾ ‘ਚ ਹਾਰਟ ਅਟੈਕ ਨਾਲ ਮੌਤ ਹੋ ਜਾਣ ਦੀ ਦੁਖਦਾਇਕ ਖਬਰ ਮਿਲੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਵਲ ਸਿੰਘ ਵਾਸੀ ਸਹੌਰ (ਬਰਨਾਲਾ) ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੀ ਬੇਟੀ ਮਨਪ੍ਰੀਤ ਕੌਰ ਨੂੰ ਪਿਛਲੇ ਸਾਲ ਆਈਲੈਟਸ ਕਰਨ ਉਪਰੰਤ ਉੱਚ ਸਿੱਖਿਆ ਲਈ ਕੈਨੇਡਾ ਭੇਜਿਆ ਸੀ। ਬੇਟੀ ਨੂੰ ਬਾਹਰ ਭੇਜਣ ਲਈ ਉਨ੍ਹਾਂ ਨੇ ਇਕ ਏਕੜ ਜ਼ਮੀਨ ਵੇਚੀ ਸੀ।

ਉਨ੍ਹਾਂ ਨੂੰ ਬੁੱਧਵਾਰ ਸਵੇਰੇ 3 ਵਜੇ ਦੇ ਕਰੀਬ ਸੂਚਨਾ ਮਿਲੀ ਕਿ ਉਨ੍ਹਾਂ ਦੀ ਬੇਟੀ ਦੀ ਸਾਹ ਰੁਕਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬੇਟੀ ਦੀ ਮ੍ਰਿਤਕ ਦੇਹ ਪਿੰਡ ਲਿਆਉਣ ਲਈ ਮਦਦ ਕੀਤੀ ਜਾਵੇ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ,ਮਲਕੀਤ ਸਿੰਘ ਈਨਾ,ਭਿੰਦਰ ਸਿੰਘ ਸਹੌਰ ਤੇ ਜੱਗਾ ਸਿੰਘ ਛਾਪਾ ਨੇ ਕਿਸਾਨ ਕੇਵਲ ਸਿੰਘ ਸਹੌਰ ਨਾਲ ਦੁੱਖ ਸਾਂਝਾ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਪਾਸੋਂ ਮ੍ਰਿਤਕ ਵਿਦਿਆਰਥਣ ਦੀ ਲਾਸ਼ ਘਰ ਲਿਆਉਣ ਲਈ ਮਦਦ ਦੀ ਅਪੀਲ ਕੀਤੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)