ਬਰਨਾਲਾ : ਘਰ ਇਕੱਲੀ ਮਹਿਲਾ ਦਾ ਗਲ਼ਾ ਘੁੱਟ ਕੇ ਕਤਲ, ਬੇਟੀ ਦੇ ਕਾਲਜੋਂ ਮੁੜਨ ‘ਤੇ ਸਾਹਮਣੇ ਆਈ ਵਾਰਦਾਤ

0
2160

ਬਰਨਾਲਾ| ਬਰਨਾਲਾ ਦੇ ਸੇਖਾ ਰੋਡ ਗਲੀ ਨੰਬਰ 1 ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਇਕੱਲੀ ਔਰਤ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਮੰਜੂ ਦੀ ਪਤਨੀ ਜਸਵੰਤ ਰਾਏ ਘਰ ‘ਚ ਇਕੱਲੀ ਸੀ। ਜਿਸ ਨੂੰ ਕਿਸੇ ਨੇ ਮਾਰ ਦਿੱਤਾ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਉਸ ਦੀ ਲੜਕੀ ਕਰੀਬ 2:30 ਵਜੇ ਕਾਲਜ ਤੋਂ ਆਈ। ਥਾਣਾ ਸਿਟੀ ਦੋ ਦੇ ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਲਾਸ਼ ਸਿਵਲ ਹਸਪਤਾਲ ‘ਚ ਰੱਖੀ
ਪੁਲਿਸ ਦਾ ਕਹਿਣਾ ਹੈ ਕਿ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਤਲਾਸ਼ੀ ਲਈ ਜਾਵੇਗੀ। ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਔਰਤ ਦਾ ਗਲ਼ਾ ਘੁੱਟ ਕੇ ਕਤਲ ਕੀਤਾ ਗਿਆ ਹੈ। ਕਿਸੇ ਹਥਿਆਰ ਦੀ ਵਰਤੋਂ ਨਹੀਂ ਕੀਤੀ ਗਈ ਹੈ। ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਰੱਖਵਾਇਆ ਗਿਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ