ਬਰਨਾਲਾ | ਸੂਬੇ ਵਿਚ ਅਮਨ-ਕਾਨੂੰਨ ਨੂੰ ਲੈ ਕੇ ਪੰਜਾਬ ਪੁਲਿਸ ਅਲਰਟ ‘ਤੇ ਹੈ। 1 ਕੇਂਦਰੀ ਅਤੇ 2 ਪੰਜਾਬ ਪੁਲਿਸ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। SSP ਦੀ ਅਗਵਾਈ ਵਿਚ ਬਰਨਾਲਾ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ।
ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ ਪੂਰੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਹੈ, ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਹਰ ਗਤੀਵਿਧੀ ’ਤੇ ਪੁਲਿਸ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਅਫਵਾਹਾਂ ਤੋਂ ਬਚਿਆ ਜਾਵੇ। ਉਨ੍ਹਾਂ ਕਿਹਾ ਕਿ ਜੇ ਕੋਈ ਵੀ ਵਿਅਕਤੀ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।