ਬਰਨਾਲਾ ਦੇ ਠੇਕੇਦਾਰਾਂ ਨੇ ਠੇਕੇ ਖੋਲ੍ਹਣ ਤੋਂ ਕੀਤੀ ਮਨਾਹੀ, ਕਿਹਾ – ਨਹੀਂ ਹੋ ਸਕੇਗੀ ਘਰ-ਘਰ ਹੋਮ ਡਿਲਵਰੀ

0
756

ਬਰਨਾਲਾ . ਪੰਜਾਬ ਅੰਦਰ ਕੋਰੋਨਾ ਵਾਇਰਸ ਦੇ ਚੱਲਦਿਆਂ ਲਾਏ ਕਰਫਿਊ ਦੇ ਮੱਦੇਨਜ਼ਰ ਸ਼ਰਾਬ ਦੇ ਠੇਕੇ ਖੋਲ੍ਹਣ ‘ਤੇ ਪਾਬੰਦੀ ਲਾਈ ਗਈ ਸੀ, ਪਰ ਸਰਕਾਰ ਵੱਲੋਂ ਕੁੱਝ ਛੋਟ ਦਿੰਦਿਆਂ ਸ਼ਰਾਬ ਦੀ ਹੋਮ ਡਿਲੀਵਰੀ ਕਰਨ ਦੀ ਮੰਨਜੂਰੀ ਦਿੱਤੀ ਗਈ। ਜਿਸ ਦੇ ਚੱਲਦਿਆਂ ਸ਼ਰਾਬ ਪੀਣ ਦੇ ਸ਼ੌਕੀਨਾਂ ਨੂੰ ਸ਼ਰਾਬ ਮਿਲਣ ਦੀ ਕੁੱਝ ਉਮੀਦ ਜਾਗੀ ਸੀ ਪਰ ਜ਼ਿਲ੍ਹਾ ਬਰਨਾਲਾ ਦੇ ਠੇਕੇਦਾਰਾਂ ਠੇਕੇ ਖੋਲ੍ਹਣ ਤੋਂ ਮਨਾ ਕਰ ਦਿੱਤਾ ਹੈ।

ਠੇਕੇਦਾਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਰਾਬ ਦੇ ਠੇਦੇਕਾਰਾਂ ਨੂੰ ਘਰ-ਘਰ ਸ਼ਰਾਬ ਦੀ ਡਿਲੀਵਰੀ ਸਬੰਧੀ ਹੁਕਮ ਦਿੱਤੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਨੋਟੀਫ਼ਿਕੇਸ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੇ ਇਸ ਫੈਸਲੇ ਤੋਂ ਖੁਸ਼ ਨਹੀਂ ਹਨ ਕਿਉਂਕਿ ਉਹ ਪਹਿਲਾਂ ਵੀ ਘਾਟੇ ‘ਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਸ਼ਰਾਬ ਦੇ ਠੇਕੇ ਖੋਲ੍ਹਣ ਲਈ ਕੋਈ ਸਮਾਂ ਨਿਸ਼ਚਿਤ ਕਰਨ ਦੀ ਯੋਜਨਾ ਬਣਾਉਣਾ ਪਰ ਹੋਮ ਡਿਲੀਵਰੀ ਦਾ ਫੈਸਲਾ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਸ਼ਰਾਬ ਦੀ ਇਕ-ਇਕ ਬੋਤਲ ਵੇਚਣ ਲਈ ਨਹੀਂ ਜਾਣਗੇ ਇਸ ਦੇ ਨਾਲ ਉਨ੍ਹਾਂ ਨੂੰ ਦੁੱਗਣਾ ਘਾਟਾ ਪੈ ਸਕਦਾ ਹੈ। ਉਹਨਾਂ ਨੇ ਮੰਗ ਕੀਤੀ ਹੈ ਕੀ ਸਰਕਾਰ ਨੂੰ ਪਹਿਲਾਂ ਤਾਂ ਸਾਡੀਆਂ ਮੰਗਾਂ ਮੰਨਣੀਆਂ ਪੈਣਗੀਆਂ ਠੇਕੇ ਖੋਲ੍ਹਣ ਦਾ ਸਮਾਂ ਵਧਾਣਉਣਾ ਪਵੇਗਾ ਫਿਰ ਹੀ ਅਸੀਂ ਸ਼ਰਾਬ ਦੇ ਠੇਕੇ ਖੋਲ੍ਹਾਗੇ ਨਹੀਂ ਤਾ ਅਸੀਂ ਕੋਈ ਵੀ ਠੇਕਾ ਨਹੀਂ ਖੋਲ੍ਹਣਾ ਹੈ।