ਬਰਨਾਲਾ| ਜ਼ਿਲ੍ਹੇ ਦੇ ਕਸਬਾ ਧਨੌਲਾ ਵਿੱਚ ਨਹਿਰੀ ਪਾਣੀ ਦੀ ਵਾਰੀ ਨੂੰ ਲੈ ਕੇ ਪਿਓ-ਪੁੱਤ ਨੇ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ, ਅਕਾਲਗੜ੍ਹ ਕੋਠੇ (ਧਨੌਲਾ) ਵਾਸੀ ਬਿੱਟੂ ਸਿੰਘ (35) ਪੁੱਤਰ ਸੁਖਦੇਵ ਸਿੰਘ ਪੁਰਾਣੇ ਹਨੁਮਾਨ ਮੰਦਰ ਦੇ ਪਿੱਛੇ ਪਟੇ ਦੀ ਜ਼ਮੀਨ ਵਾਹ ਰਿਹਾ ਸੀ ਤਾਂ ਅੱਜ ਸਵੇਰੇ 11 ਵਜੇ ਭੁਪਿੰਦਰ ਸਿੰਘ ਤੇ ਉਸਦੇ ਪਿਤਾ ਮੁਖਤਿਆਰ ਸਿੰਘ ਨੇ ਬਿੱਟੂ ਸਿੰਘ ਨਾਲ ਨਹਿਰੀ ਪਾਣੀ ਨੂੰ ਲੈ ਕੇ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਪਿਓ-ਪੁੱਤ ਨੇ ਬਿੱਟੂ ਦੇ ਢਿੱਡ ਵਿਚ ਕਈ ਚਾਕੂ ਮਾਰੇ, ਜਿਸ ਨਾਲ ਉਸਦੀ ਮੌਕੇ ਉਤੇ ਹੀ ਮੌਤ ਹੋ ਗਈ।
ਪਿਓ-ਪੁੱਤ ਦੋਵੇਂ ਫਰਾਰ, ਪਰਚਾ ਦਰਜ
ਥਾਣਾ ਮੁਖੀ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਧਨੌਲਾ ਪੁਲਿਸ ਮੌਕੇ ਉਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਪਹੁੰਚਾਇਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਐੱਸ.ਐੱਚ.ਓ. ਲਖਵਿੰਦਰ ਸਿੰਘ ਨੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਉਤੇ ਧਾਰਾ 302 ਤਹਿਤ ਪਰਚਾ ਦਰਜ ਕਰ ਲਿਆ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ