ਬਰਨਾਲਾ, 16 ਅਕਤੂਬਰ | ਬਰਨਾਲਾ ਦੀ 23 ਸਾਲ ਦੀ ਲੜਕੀ ਦਿਲਪ੍ਰੀਤ ਕੌਰ ਦੀ ਕੈਨੇਡਾ ਵਿਚ ਮੌਤ ਹੋ ਗਈ। ਲੜਕੀ ਨੇ ਦੇਰ ਰਾਤ ਫੋਨ ‘ਤੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਸਵੇਰੇ ਲੜਕੀ ਦੇ ਪਤੀ ਦਾ ਫੋਨ ਆਇਆ ਕਿ ਦਿਲਪ੍ਰੀਤ ਦੀ ਮੌਤ ਹੋ ਗਈ ਹੈ। ਲੜਕੀ ਦੀ ਮੌਤ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਹੈ।
ਦੱਸ ਦਈਏ ਕਿ ਦਿਲਪ੍ਰੀਤ 2 ਸਾਲ ਪਹਿਲਾਂ ਵਿਆਹ ਤੋਂ ਬਾਅਦ ਆਪਣੇ ਪਤੀ ਨਾਲ ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਪੜ੍ਹਾਈ ਲਈ ਗਈ ਸੀ।ਮ੍ਰਿਤਕਾ ਦੇ ਪਿਤਾ ਦੀ 8 ਸਾਲ ਪਹਿਲਾਂ ਮੌਤ ਹੋ ਗਈ ਸੀ। ਇਸ ਮੌਕੇ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਲਿਆਂ ਨੇ ਦੱਸਿਆ ਕਿ ਦਿਲਪ੍ਰੀਤ ਕੌਰ 2 ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਪੜ੍ਹਾਈ ਕਰਨ ਗਈ ਸੀ। ਕੈਨੇਡਾ ਵਿਚੋਂ ਉਸ ਦੇ ਪਤੀ ਨੇ ਦੱਸਿਆ ਕਿ 2 ਦਿਨ ਪਹਿਲਾਂ ਦਿਲਪ੍ਰੀਤ ਦੀ ਸਿਹਤ ਖ਼ਰਾਬ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿਚ ਐਂਬੂਲੈਂਸ ਅੰਦਰ ਉਸ ਦੀ ਮੌਤ ਹੋ ਗਈ। ਅਜੇ ਤੱਕ ਮੌਤ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।