ਮਹਿਲ ਕਲਾਂ : ਬਰਨਾਲਾ ਦੇ ਮਹਿਲ ਕਲਾਂ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੋਂ ਦੇ ਪਿੰਡ ਪੰਡੋਰੀ ਵਿਖੇ ਇਕ ਬੱਚੇ ਦੀ ਕੋਠੇ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਮ੍ਰਿਤਕ ਬੱਚੇ ਦੀ ਪਛਾਣ ਗਰਨੂਰ ਸਿੰਘ ਹੈਰੀ (5) ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਪੰਡੋਰੀ ਵੱਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੁਰਨੂਰ ਆਪਣੀ ਮਾਤਾ ਨਾਲ ਨਾਨਕੇ ਪਿੰਡ ਸੰਘੇੜਾ ਗਿਆ ਹੋਇਆ ਸੀ। ਇਸ ਦੌਰਾਨ ਕੋਠੇ ‘ਤੇ ਖੇਡਦਾ-ਖੇਡਦਾ ਉਹ ਅਚਾਨਕ ਛੱਤ ਤੋਂ ਹੇਠਾਂ ਡਿੱਗ ਗਿਆ ਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ।
ਜ਼ਖ਼ਮੀ ਹਾਲਤ ‘ਚ ਨਾਨਕਾ ਪਰਿਵਾਰ ਨੂੰ ਸਿਵਲ ਹਸਪਤਾਲ, ਬਰਨਾਲਾ ਲੈ ਗਿਆ। ਫਿਰ ਬਾਅਦ ‘ਚ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਨੂੰ ਫਰੀਦਕੋਟ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਗੁਰਨੂਰ ਨੇ ਦਮ ਤੋੜ ਦਿੱਤਾ। ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਧ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।ਨਾਲ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।