ਬਰਨਾਲਾ (ਕਮਲਜੀਤ ਸੰਧੂ) | ਬੀਤੇ ਦਿਨੀਂ ਬਰਨਾਲਾ ਜੇਲ੍ਹ ‘ਚ ਕੈਦ ਕੱਟ ਰਹੇ ਕਰਮਜੀਤ ਸਿੰਘ ਨਾਂ ਦੇ ਕੈਦੀ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਕੁੱਟਮਾਰ ਕਰਨ ਤੇ ਪਿੱਠ ‘ਤੇ ਅੱਤਵਾਦੀ ਲਿਖਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੇ ਰੋਸ ਵਜੋਂ ਅੱਜ ਬਰਨਾਲਾ ਜੇਲ ਅੱਗੇ ਵੱਖ-ਵੱਖ ਜਥੇਬੰਦੀਆਂ ਨੇ ਧਰਨਾ ਲਾਇਆ।

ਧਰਨਾਕਾਰੀਆਂ ਨੇ ਬਰਨਾਲਾ-ਮੋਗਾ ਰਾਸ਼ਟਰੀ ਮਾਰਗ ‘ਤੇ ਟੈਂਟ ਲਗਾ ਕੇ ਜੇਲ ਸੁਪਰਡੈਂਟ ਖਿਲਾਫ ਕੀਤੀ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਇਸ ਮਾਮਲੇ ਵਿੱਚ ਜੇਲ੍ਹ ਸੁਪਰਡੈਂਟ ਤੇ ਦੋਸ਼ੀ ਜੇਲ੍ਹ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਧਰਨਾਕਾਰੀਆਂ ਨੇ ਕਿਹਾ ਕਿ ਇਹ ਮਾਮਲਾ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ, ਜਿਸ ਲਈ ਜੇਲ੍ਹ ਦਾ ਸੁਪਰਡੈਂਟ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ, ਜਿਸ ‘ਤੇ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਕਿਸੇ ਦੀ ਪਿੱਠ ‘ਤੇ ਇਸ ਤਰ੍ਹਾਂ ਅੱਤਵਾਦੀ ਲਿਖਣਾ ਮਨੁੱਖੀ ਅਧਿਕਾਰਾਂ ਦੇ ਖਿਲਾਫ ਹੈ। ਉਨ੍ਹਾਂ ਨੇ ਮਿਲ ਕੇ ਇਸ ਧੱਕੇ ਵਿਰੁੱਧ ਆਵਾਜ਼ ਉਠਾਈ ਹੈ। ਅੱਜ ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰਕੇ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਪਰ ਇਹ ਜਾਂਚ ਇੰਨੀ ਦਰੁਸਤ ਨਹੀਂ ਹੋ ਸਕਦੀ, ਜਿੰਨਾ ਸਮਾਂ ਜੇਲ੍ਹ ਦਾ ਸੁਪਰਡੈਂਟ ਇਥੋਂ ਬਦਲਿਆ ਨਹੀਂ ਜਾਂਦਾ। ਉਨ੍ਹਾਂ ਕਿਹਾ ਕਿ 5 ਮੈਂਬਰੀ ਕਮੇਟੀ ਨੂੰ ਜਾਂਚ ਵਿੱਚ ਸ਼ਾਮਿਲ ਕੀਤਾ ਜਾਵੇ। ਜਿੰਨਾ ਚਿਰ ਇਸ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਦਾ, ਉਹ ਸੰਘਰਸ਼ ਜਾਰੀ ਰੱਖਣਗੇ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ