ਬਰਨਾਲਾ : ਜ਼ਮੀਨ ਦੇ ਇੰਤਕਾਲ ਬਦਲੇ 20 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਅੜਿੱਕੇ

0
1182

ਬਰਨਾਲਾ : ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦੇ ਹੋਏ ਬਰਨਾਲਾ ਜ਼ਿਲ੍ਹੇ ਦੇ ਪਟਵਾਰੀ ਨੂੰ ਕਾਬੂ ਕੀਤਾ ਹੈ। ਪ੍ਰਾਪਤ ਸਮਾਚਾਰ ਅਨੁਸਾਰ ਵਿਜੀਲੈਂਸ ਟੀਮ ਨੇ ਉਕਤ ਪਟਵਾਰੀ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪਟਵਾਰੀ ਦੀ ਪਛਾਣ ਜਤਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਪ੍ਰਬੰਧਕੀ ਕੰਪਲੈਕਸ ਵਿੱਚ ਸੇਵਾ ਕੇਂਦਰ ਦੇ ਉੱਪਰ ਸਥਿਤ ਪਟਵਾਰਖਾਨਾ ਵਿੱਚ ਤਾਇਨਾਤ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਜ਼ਮੀਨ ਦੇ ਤਬਾਦਲੇ ਦੇ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਇਕ ਏਕੜ ਜ਼ਮੀਨ ਖਰੀਦੀ ਸੀ, ਜਿਸ ਦੇ ਇੰਤਕਾਲ ਲਈ ਪਟਵਾਰੀ ਉਸ ਤੋਂ 20 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤ ਮਿਲਣ ‘ਤੇ ਵਿਜੀਲੈਂਸ ਨੇ ਟਰੈਪ ਲਗਾ ਕੇ ਉਕਤ ਪਟਵਾਰੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ