ਬਰਨਾਲਾ : 5 ਏਕੜ ਜ਼ਮੀਨ ਨੇ ਕਰਵਾਇਆ ਡਬਲ ਮਰਡਰ, ਜਵਾਈ ਨੇ ਸੱਸ ਤੇ ਘਰਵਾਲੀ ਨੂੰ ਬੇਰਹਿਮੀ ਨਾਲ ਮਾਰਿਆ

0
641

ਬਰਨਾਲਾ| ਬਰਨਾਲਾ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਸੇਖਾ ਵਿੱਚ ਹੋਏ ਦੋਹਰੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਘਰ ਵਿੱਚ ਹੀ ਰਹਿ ਰਹੇ ਰਾਜਦੀਪ ਸਿੰਘ ਨੇ ਆਪਣੀ ਪਤਨੀ ਪਰਮਜੀਤ ਕੌਰ ਅਤੇ ਸੱਸ ਹਰਬੰਸ ਕੌਰ ਦਾ ਕਤਲ ਕੀਤਾ ਸੀ ਕਿਉਂਕਿ ਉਹ ਆਪਣੀ ਪਤਨੀ ਦੇ ਨਾਂ ’ਤੇ ਚੱਲ ਰਹੀ 5 ਏਕੜ ਜ਼ਮੀਨ ਹੜੱਪਣਾ ਚਾਹੁੰਦਾ ਸੀ।

ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਅੰਡਰ ਟਰੇਨਿੰਗ ਐਸ.ਐਚ.ਓ ਕਰਨ ਸ਼ਰਮਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਹਰਬੰਸ ਕੌਰ ਅਤੇ ਪਰਮਜੀਤ ਕੌਰ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਉਸ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਰਾਜਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਜਦੀਪ ਸਿੰਘ ਆਪਣੀ ਮਾਸੀ ਹਰਬੰਸ ਕੌਰ ਅਤੇ ਮਾਸੀ ਦੀ ਲੜਕੀ ਪਰਮਜੀਤ ਕੌਰ ਨਾਲ ਰਹਿੰਦਾ ਸੀ। ਪਰਮਜੀਤ ਕੌਰ ਦਾ ਵਿਆਹ ਕੁਝ ਸਾਲ ਪਹਿਲਾਂ ਮੁਲਜ਼ਮ ਰਾਜਦੀਪ ਸਿੰਘ ਨਾਲ ਹੋਇਆ ਸੀ। ਪਰਮਜੀਤ ਦੇ ਨਾਂ ‘ਤੇ 5 ਏਕੜ ਜ਼ਮੀਨ ਸੀ, ਜਿਸ ਨੂੰ ਉਹ ਹੜੱਪ ਕੇ ਵੇਚਣਾ ਚਾਹੁੰਦਾ ਸੀ। ਜਸਵਿੰਦਰ ਅਨੁਸਾਰ ਇਸ ਗੱਲ ਨੂੰ ਲੈ ਕੇ ਅਕਸਰ ਲੜਾਈ ਹੁੰਦੀ ਰਹਿੰਦੀ ਸੀ। ਉਹ ਨਸ਼ਾ ਕਰ ਕੇ ਮਾਂ-ਧੀ ਦੋਵਾਂ ਦੀ ਕੁੱਟਮਾਰ ਕਰਦਾ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਉਹ ਖੁਦ ਜ਼ਖਮੀ ਹੈ, ਇਸ ਲਈ ਪੁਲਸ ਜਾਂਚ ਜਾਰੀ ਹੈ।