ਬਰਨਾਲਾ, 5 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਟਰੇਨ ਦੀ ਲਪੇਟ ‘ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਟਰੇਨ ਬਠਿੰਡਾ ਤੋਂ ਪਟਿਆਲਾ ਵੱਲ ਜਾ ਰਹੀ ਸੀ। ਇਹ ਹਾਦਸਾ ਵੀਰਵਾਰ ਸਵੇਰੇ ਵਾਪਰਿਆ। ਮ੍ਰਿਤਕ ਨੌਜਵਾਨ ਦੀ ਪਛਾਣ ਜਸ਼ਨਪ੍ਰੀਤ ਸਿੰਘ ਬਾਜਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਖਾਨਾ ਰੋਡ ਤੋਂ ਬਰਨਾਲਾ ਐਸਡੀ ਕਾਲਜ ਜਾ ਰਿਹਾ ਸੀ।
ਇਸ ਦੌਰਾਨ ਬਠਿੰਡਾ ਤੋਂ ਆਉਣ ਵਾਲੀ ਰੇਲਗੱਡੀ ਬਾਰੇ ਉਸਨੂੰ ਕੋਈ ਪਤਾ ਨਾ ਲੱਗਾ। ਗੋਬਿੰਦ ਕਾਲੋਨੀ ਗਲੀ ਨੰਬਰ 3 ਨੇੜੇ ਟਰੇਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਲਾਸ਼ ਦੇ 2 ਟੁਕੜੇ ਹੋ ਗਏ। ਘਟਨਾ ਦਾ ਪਤਾ ਲੱਗਦੇ ਹੀ ਲੋਕ ਮੌਕੇ ‘ਤੇ ਪਹੁੰਚ ਗਏ। ਇਥੋਂ ਤੱਕ ਕਿ ਉਸ ਕੋਲੋਂ ਫ਼ੋਨ ਵੀ ਨਹੀਂ ਮਿਲਿਆ। ਰੇਲਵੇ ਪੁਲਿਸ ਨੇ ਦੱਸਿਆ ਕਿ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਬਰਨਾਲਾ : ਟਰੇਨ ਦੀ ਲਪੇਟ ‘ਚ ਆਉਣ ਨਾਲ ਵਿਦਿਆਰਥੀ ਦੀ ਮੌਤ, ਲਾਸ਼ ਦੇ ਹੋਏ ਟੁਕੜੇ-ਟੁਕੜੇ
Related Post