ਬਰਨਾਲਾ, 24 ਅਕਤੂਬਰ | ਬਰਨਾਲਾ ਵਿਚ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦਾ ਡਿਊਟੀ ਦੌਰਾਨ ਕਤਲ ਕਰ ਦਿੱਤਾ ਗਿਆ ਸੀ। ਹੌਲਦਾਰ ਦਰਸ਼ਨ ਸਿੰਘ ਦਾ ਪੁਸ਼ਤੈਨੀ ਪਿੰਡ ਬਰਨਾਲਾ ਦੇ ਕਸਬਾ ਧਨੌਲਾ ਦੇ ਰਾਮਬਾਗ ਵਿਚ ਪੁਲਿਸ ਪ੍ਰਸ਼ਾਸਨ ਵਲੋਂ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਸਸਕਾਰ ਮੌਕੇ ਪਿੰਡ ਵਾਲੇ, ਪੰਚਾਇਤ ਅਤੇ ਆਲੇ-ਦੁਆਲੇ ਦੇ ਬਹੁਤ ਵੱਡੀ ਗਿਣਤੀ ਵਿਚ ਪਿੰਡ ਵਾਲੇ ਪੁੱਜੇ। ਸਭ ਦੀ ਅੱਖਾਂ ਨਮ ਸਨ।
ਕੱਲ ਬਰਨਾਲਾ ਵਿਚ ਹੌਲਦਾਰ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਇਨਕਾਊਂਟਰ ਤੋਂ ਬਾਅਦ ਪੁਲਿਸ ਨੇ 5 ਮੁਲਜ਼ਮ ਫੜ ਲਏ ਹਨ। ਮੁਲਜ਼ਮ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ। ਦੱਸ ਦਈਏ ਕਿ ਸ਼ਹਿਰ ਵਿਚ ਇਕ ਚਿਕਨ ਕਾਰਨਰ ’ਤੇ ਹੋਏ ਝਗੜੇ ਦੌਰਾਨ ਕਬੱਡੀ ਖਿਡਾਰੀਆਂ ਵੱਲੋਂ ਪੁਲਿਸ ਕਰਮਚਾਰੀ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਰੈਸਟੋਰੈਂਟ ‘ਤੇ ਕਬੱਡੀ ਖਿਡਾਰੀਆਂ ਦੀ ਹੋਈ ਬਹਿਸ ਨੂੰ ਸੁਲਝਾਉਣ ਗਏ ਦਰਸ਼ਨ ਸਿੰਘ ਦਾ ਉਨ੍ਹਾਂ ਨਾਲ ਹੀ ਤਕਰਾਰ ਹੋ ਗਿਆ ਸੀ, ਜਿਸ ਤੋਂ ਬਾਅਦ ਕਬੱਡੀ ਖਿਡਾਰੀਆਂ ਨੇ ਉਸਦਾ ਹੀ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਥਾਣਾ ਸਿਟੀ-1 ਵਿਖੇ ਤਫਤੀਸ਼ੀ ਅਧਿਕਾਰੀ ਦਰਸ਼ਨ ਸਿੰਘ ਮਿਲੀ ਸ਼ਿਕਾਇਤ ’ਤੇ ਮਾਮਲਾ ਸੁਲਝਾਉਣ ਉਥੇ ਪੁੱਜੇ ਸਨ।