ਬਰਨਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਬਰਨਾਲਾ ਨੇੜੇ ਹੰਡਿਆਇਆ ਇਲਾਕੇ ‘ਚ 18 ਸਾਲਾ ਨੌਜਵਾਨ ਨੇ ਆਪਣੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਜਾਨ ਦੇ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੇ ਨਾਲ ਹੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।
ਹੰਡਿਆਇਆ ਇਲਾਕੇ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਜਸ਼ਨਪ੍ਰੀਤ ਸਿੰਘ ਪੁੱਤਰ ਸੁਖਚੈਨ ਸਿੰਘ ਨੇ ਆਪਣੇ-ਆਪ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ। ਐਤਵਾਰ ਨੂੰ ਉਹ ਆਪਣੇ ਕਮਰੇ ਵਿਚ ਸੀ। ਉਸ ਨੇ ਆਪਣੇ ਪਿਤਾ ਦੀ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਲਈ। ਇਸ ਤੋਂ ਬਾਅਦ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਹੈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।
ਹੰਡਿਆਇਆ ਪੁਲਿਸ ਚੌਕੀ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾਇਆ ਗਿਆ ਹੈ, ਜਿਸ ਤਰ੍ਹਾਂ ਦੇ ਬਿਆਨ ਦਿੱਤੇ ਗਏ ਹਨ, ਉਸ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਹ ਆਪਣੇ ਪਿਤਾ ਨਾਲ ਬਰਨਾਲਾ ਸਟੇਡੀਅਮ ਨੇੜੇ ਆਟੋ ਡੀਲਰ ਮਾਰਕੀਟ ਵਿਚ ਆਟੋ ਦਾ ਕਾਰੋਬਾਰ ਕਰਦਾ ਸੀ।