ਬਰਨਾਲਾ, 11 ਸਤੰਬਰ | ਆਸਟ੍ਰੇਲੀਆ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਪਰਥ ਅਤੇ ਐਡੀਲੇਡ ਵਿਚਕਾਰ ਮੁੱਖ ਮਾਰਗ ‘ਤੇ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿਚ ਬਰਨਾਲਾ ਦੇ ਪਿੰਡ ਛਾਪਾ ਦੇ 30 ਸਾਲ ਦੇ ਨੌਜਵਾਨ ਮਨਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਨਪ੍ਰੀਤ ਪਿਛਲੇ ਕਾਫੀ ਸਮੇਂ ਤੋਂ ਆਪਣੀ ਪਤਨੀ ਅਤੇ ਬੇਟੇ ਨਾਲ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ। ਉਸ ਦੀ ਮੌਤ ਦਾ ਪਤਾ ਲੱਗਦਿਆਂ ਹੀ ਉਸਦੇ ਪਿੰਡ ਅਤੇ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ।
ਬਰਨਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ ‘ਚ ਸੜਕ ਹਾਦਸੇ ‘ਚ ਮੌਤ, ਟਰਾਲੇ ਨੇ ਮਾਰੀ ਭਿਆਨਕ ਟੱਕਰ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਪਿਛਲੇ 6 ਸਾਲਾਂ ਤੋਂ ਆਸਟ੍ਰੇਲੀਆ ਵਿੱਚ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਨੇ ਘਟਨਾ ਤੋਂ ਦੋ ਦਿਨ ਪਹਿਲਾਂ ਪਰਿਵਾਰ ਨਾਲ ਗੱਲ ਕੀਤੀ ਸੀ। ਐਡੀਲੇਡ ਨੇੜੇ ਸੜਕ ‘ਤੇ ਉਸ ਦੇ ਟਰਾਲੇ ਨੂੰ ਇਕ ਹੋਰ ਟਰਾਲੇ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮਨਪ੍ਰੀਤ ਦੀ ਮੌਤ ਹੋ ਗਈ। ਮਨਪ੍ਰੀਤ ਉੱਥੇ ਪਿਛਲੇ 3 ਸਾਲਾਂ ਤੋਂ ਟਰਾਲਾ ਚਲਾ ਰਿਹਾ ਸੀ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੂੰ ਘਟਨਾ ਬਾਰੇ ਆਸਟ੍ਰੇਲੀਆ ਤੋਂ ਇਕ ਰਿਸ਼ਤੇਦਾਰ ਤੋਂ ਫੋਨ ‘ਤੇ ਪਤਾ ਲੱਗਾ।
Related Post