ਗੁਰਦਾਸਪੁਰ | ਇਥੋਂ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ। ਬਟਾਲਾ ‘ਚ 2 ਗੁੱਟਾਂ ਵਿਚਕਾਰ ਮਾਮੂਲੀ ਝਗੜੇ ਮਗਰੋਂ ਦਿਨ-ਦਿਹਾੜੇ ਗੋਲੀਆਂ ਚੱਲੀਆਂ। ਘਟਨਾ ਤੋਂ ਬਾਅਦ ਦੋਵੇਂ ਧਿਰਾਂ ਦੇ ਲੋਕ ਮੌਕੇ ਤੋਂ ਫ਼ਰਾਰ ਹੋ ਗਏ। ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਸੂਚਨਾ ਮਿਲਦੇ ਹੀ DSP ਲਲਿਤ ਕੁਮਾਰ ਮੌਕੇ ’ਤੇ ਪੁੱਜੇ। ਪੁਲਿਸ ਨੇ ਦੋਵਾਂ ਗੁੱਟਾਂ ਦੇ ਨੌਜਵਾਨਾਂ ਦੀ ਪਛਾਣ ਕਰਨ ਲਈ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਰੋਡ ਚਿੱਟੀ ਗਰਾਊਂਡ ਸਥਿਤ ਆਈਲੈਟਸ ਸੈਂਟਰ ਦੇ ਬਾਹਰ ਵਾਪਰੀ। ਚਸ਼ਮਦੀਦਾਂ ਮੁਤਾਬਕ ਨੌਜਵਾਨਾਂ ਦੇ 2 ਗੁੱਟ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਉਲਝ ਗਏ। ਪਹਿਲਾਂ ਇਹ ਝਗੜਾ ਗਾਲ੍ਹਾਂ ਕੱਢਣ ਤੱਕ ਹੀ ਸੀ ਪਰ ਇਸੇ ਦੌਰਾਨ ਇਕ ਨੌਜਵਾਨ ਨੇ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ। ਫਾਇਰਿੰਗ ਕਰਨ ਤੋਂ ਬਾਅਦ ਝਗੜਾ ਕਰਨ ਵਾਲੇ ਨੌਜਵਾਨ ਕਾਰ ਵਿਚ ਬੈਠ ਕੇ ਫ਼ਰਾਰ ਹੋ ਗਏ।
ਬਟਾਲਾ : ਮਾਮੂਲੀ ਝਗੜੇ ਪਿੱਛੋਂ IELTS ਸੈਂਟਰ ਦੇ ਬਾਹਰ ਚੱਲੀਆਂ ਗੋਲੀਆਂ, 2 ਧਿਰਾਂ ‘ਚ ਹੋਇਆ ਵਿਵਾਦ
Related Post