ਬਟਾਲਾ/ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਦੇ ਹੱਥੀਂ ਗੇਟ ਦੇ ਬਾਹਰ ਛੱਜੂਰਾਮ ਪ੍ਰਾਪਰਟੀ ਡੀਲਰ ਦੀ ਦੁਕਾਨ ‘ਤੇ 2 ਮੋਟਰਸਾਈਕਲ ਸਵਾਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਕਿਸੇ ਦਾ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਗੋਲੀਆਂ ਲੱਗਣ ਨਾਲ ਦੁਕਾਨ ਦੇ ਸ਼ੀਸ਼ੇ ਟੁੱਟ ਗਏ।
ਦੁਕਾਨ ਦੇ ਮਾਲਿਕ ਨੇ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੇਰੇ ਬੇਟੇ ਨੂੰ ਕੁਝ ਦਿਨ ਪਹਿਲਾਂ ਕਿਸੇ ਦਾ ਫੋਨ ਆਇਆ ਸੀ ਕਿ 10 ਲੱਖ ਫਿਰੌਤੀ ਦੇਵੋ। ਉਨ੍ਹਾਂ ਕਿਹਾ ਕਿ ਅਸੀਂ SSP ਬਟਾਲਾ ਨੂੰ ਦਰਖਾਸਤ ਵੀ ਦਿੱਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਅੱਜ ਸ਼ਾਮ ਸਾਡੀ ਦੁਕਾਨ ‘ਤੇ 2 ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾਈਆਂ ਤੇ ਫਰਾਰ ਹੋ ਗਏ।
ਮੌਕੇ ‘ਤੇ ਚਸ਼ਮਦੀਦ ਨੇ ਦੱਸਿਆ ਕਿ ਮੈਂ ਇਸ ਦੁਕਾਨ ‘ਤੇ ਕੰਮ ਕਰਦਾ ਹਾਂ, 2 ਲੋਕ ਆਏ ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ।
ਥਾਣਾ ਇੰਚਾਰਜ ਅਮੋਲਕ ਸਿੰਘ ਨੇ ਕਿਹਾ ਕਿ ਇਨ੍ਹਾਂ ਨੂੰ ਪਹਿਲਾਂ ਵੀ ਧਮਕੀ ਮਿਲੀ ਸੀ ਪਰ ਫਿਰੌਤੀ ਦੀ ਕੋਈ ਸ਼ਿਕਾਇਤ ਨਹੀਂ ਆਈ। ਪੁਲਿਸ ਜਾਂਚ ਕਰ ਰਹੀ ਸੀ ਪਰ ਅੱਜ ਇਹ ਘਟਨਾ ਵਾਪਰ ਗਈ। ਬਿਆਨ ਦਰਜ ਕਰ ਲਏ ਗਏ ਹਨ। ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਜਾਂਚ ਕਰ ਰਹੇ ਹਾਂ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ