ਬਠਿੰਡਾ। ਬਠਿੰਡਾ ਪੁਲਿਸ ਹੱਥ ਉਸ ਸਮੇਂ ਵੱਡੀ ਸਫਲਤਾ ਲੱਗੀ ਜਦੋਂ ਪੁਲਿਸ ਨੇ ਨਾਕੇਬੰਦੀ ਕੀਤੀ ਹੋਈ ਸੀ। ਇਸ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਟਰੱਕ ਨੂੰ ਰੋਕਿਆ ਤੇ ਇਸ ’ਚੋਂ ਅੰਗਰੇਜ਼ੀ ਸ਼ਰਾਬ ਦੀਆਂ 400 ਤੋਂ ਵਧੇਰੇ ਪੇਟੀਆਂ ਬਰਾਮਦ ਕੀਤੀਆਂ। ਪੁਲਿਸ ਨੇ 2 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਇਹ ਸ਼ਰਾਬ ਪੰਜਾਬ ਤੋਂ ਬਿਹਾਰ ਲੈ ਕੇ ਜਾ ਰਹੇ ਸਨ। ਨਸ਼ਾ ਤਸਕਰਾਂ ਵੱਲੋਂ ਲਗਾਤਾਰ ਤਸਕਰੀ ਕੀਤੀ ਜਾ ਰਹੀ ਹੈ।

ਪੁਲਿਸ ਨੇ ਦੱਸਿਆ ਹੈ ਕਿ ਟਰੱਕ ਅੰਦਰ ਲੋਹੇ ਦਾ ਕੰਟੇਨਰ ਬਣਾਇਆ ਹੋਇਆ ਸੀ ਜਿਸ ਵਿੱਚ ਅੰਗਰੇਜ਼ੀ ਸ਼ਰਾਬ ਲੁਕੋ ਕੇ ਰੱਖੀ ਹੋਈ ਸੀ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਵਿਅਕਤੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। 

ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫ਼ਤਾਰ ਵਿਅਕਤੀ ਕੋਲੋਂ ਹੋਰ ਖੁਲਾਸੇ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦੋਵੇਂ ਮੁਲਜ਼ਮ ਹਰਿਆਣਾ ਦੇ ਹਿਸਾਰ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਦੀ ਪਛਾਣ ਵਿਜੇ ਅਤੇ ਦੀਪੂ ਵਜੋਂ ਹੋਈ ਹੈ।