ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਰਾਈਆਂ ਵਿਖੇ 22 ਸਾਲਾ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ। ਥਾਣਾ ਫੂਲ ਦੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਪਿੰਡ ਰਾਈਆਂ ਦੇ ਰਹਿਣ ਵਾਲੇ ਇਕ ਨੌਜਵਾਨ ‘ਤੇ ਨਸ਼ੇ ਦਾ ਟੀਕਾ ਲਗਾਉਣ ਦੇ ਦੋਸ਼ ‘ਚ ਮਾਮਲਾ ਦਰਜ ਕਰ ਲਿਆ ਹੈ, ਜੋ ਉਸ ਦਾ ਦੋਸਤ ਬਣਿਆ ਸੀ। ਹਾਲਾਂਕਿ ਅਜੇ ਤੱਕ ਦੋਸ਼ੀ ਨੌਜਵਾਨ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ।
ਜ਼ਿਲ੍ਹਾ ਬਰਨਾਲਾ ਦੇ ਹਰਨੇਕ ਸਿੰਘ ਨੇ ਥਾਣਾ ਫੂਲ ਵਿਖੇ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਉਸ ਦਾ ਭਤੀਜਾ ਲਵਪ੍ਰੀਤ ਸਿੰਘ ਜ਼ਿਲ੍ਹਾ ਬਠਿੰਡਾ ਦੇ ਪਿੰਡ ਰਾਈਆਂ ਵਿਖੇ ਰਹਿੰਦਾ ਹੈ। 7 ਜੁਲਾਈ ਨੂੰ ਮੁਲਜ਼ਮ ਨੌਜਵਾਨ ਲਵਪ੍ਰੀਤ ਸਿੰਘ ਵਾਸੀ ਪਿੰਡ ਰਾਈਆਂ ਆਪਣੇ ਭਤੀਜੇ ਲਵਪ੍ਰੀਤ ਸਿੰਘ ਨੂੰ ਆਪਣੇ ਨਾਲ ਲੈ ਗਿਆ ਅਤੇ ਉਸ ਨੂੰ ਨਸ਼ੇ ਦਾ ਟੀਕਾ ਲਾ ਦਿੱਤਾ।
ਓਵਰਡੋਜ਼ ਕਾਰਨ ਉਸ ਦੇ ਭਤੀਜੇ ਦੀ ਮੌਤ ਹੋ ਗਈ, ਜਦਕਿ ਮੁਲਜ਼ਮ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਬਾਰੇ ਉਸ ਨੂੰ ਬਾਅਦ ਵਿਚ ਪਤਾ ਲੱਗਾ, ਜਦੋਂ ਉਸ ਦੇ ਭਤੀਜੇ ਦੀ ਲਾਸ਼ ਪਿੰਡ ਵਿਚੋਂ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ