ਬਠਿੰਡਾ | MBA ਵਿਦਿਆਰਥੀ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਵੰਤ ਸਿੰਘ (23) ਵਾਸੀ ਪਿੰਡ ਮਹਿਮਾ ਸਰਜਾ ਵਜੋਂ ਹੋਈ ਹੈ। ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੀ ਸੂਚਨਾ ਮਿਲਦੇ ਹੀ ਪੁਲਿਸ ਹਸਪਤਾਲ ਪਹੁੰਚੀ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ।
ਸੁਖਵੰਤ ਬੁੱਧਵਾਰ ਸਵੇਰੇ ਅਜੀਤ ਰੋਡ ਬਠਿੰਡਾ ਦੀ ਗਲੀ ਨੰਬਰ-9 ਦੇ ਨਾਲ ਲੱਗਦੇ ਪਾਰਕ ਵਿੱਚ ਬੇਹੋਸ਼ ਪਿਆ ਸੀ। ਜ਼ਹਿਰ ਦੇ ਪਾਊਚਾਂ ਦਾ ਇੱਕ ਪੈਕੇਟ ਵੀ ਉਸ ਕੋਲ ਪਿਆ ਸੀ। ਸਮਾਜ ਸੇਵੀ ਸੰਸਥਾ ਦੇ ਲੋਕਾਂ ਨੇ ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ। ਪੁੱਛਣ ‘ਤੇ ਨੌਜਵਾਨ ਨੇ ਦੱਸਿਆ ਕਿ ਉਸ ਨੇ ਜ਼ਹਿਰ ਨਿਗਲ ਲਿਆ ਹੈ। ਥੋੜੀ ਦੇਰ ਬਾਅਦ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਉਸ ਦੇ ਕਬਜ਼ੇ ’ਚੋਂ ਮਿਲੇ ਪਛਾਣ ਪੱਤਰ ਤੋਂ ਹੋਈ ਹੈ। ਮ੍ਰਿਤਕ ਐਮਬੀਏ ਦਾ ਵਿਦਿਆਰਥੀ ਸੁਖਵੰਤ ਸਿੰਘ ਹੈ, ਜੋ ਆਈਲੈਟਸ ਦੀ ਕੋਚਿੰਗ ਵੀ ਲੈ ਰਿਹਾ ਸੀ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੁਖਵੰਤ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ ਗਈ। ਅਜੇ ਤੱਕ ਸੁਖਵੰਤ ਸਿੰਘ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।