ਬਠਿੰਡਾ | ਇਥੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਡਬਵਾਲੀ ਰੋਡ ‘ਤੇ ਸੜਕ ਹਾਦਸੇ ਵਿਚ ਹੋਮਗਾਰਡ ਦੇ ਜਵਾਨ ਦੀ ਮੌਤ ਹੋ ਗਈ। ਡਿਊਟੀ ‘ਤੇ ਜਾ ਰਹੇ ਹੋਮਗਾਰਡ ਜਵਾਨ ਨੂੰ ਟਰੱਕ ਨੇ ਭਿਆਨਕ ਟੱਕਰ ਮਾਰੀ, ਜਿਸ ਨਾਲ ਹੋਮਗਾਰਡ ਜਵਾਨ ਦੀ ਮੌਤ ਹੋ ਗਈ। ਮ੍ਰਿਤਕ ਜਵਾਨ ਕੋਰਟ ਸਮੀਰ ਪੁਲਿਸ ਚੌਕੀ ਵਿਚ ਤਾਇਨਾਤ ਸੀ।
ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਵੱਲੋਂ ਕਾਰਵਾਈ ਕਰਨ ਦੇ ਬਾਅਦ ਹੋਮਗਾਰਡ ਜਵਾਨ ਨੂੰ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਹੋਮਗਾਰਡ ਜਵਾਨਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਸਹਾਰਾ ਜਨਸੇਵਾ ਦੇ ਵਰਕਰ ਸੰਦੀਪ ਗਿੱਲ ਨੇ ਦੱਸਿਆ ਕਿ ਕੰਟਰੋਲ ਰੂਮ ‘ਤੇ ਸੂਚਨਾ ਮਿਲੀ ਸੀ ਕਿ ਡਬਵਾਲੀ ਰੋਡ ‘ਤੇ ਹਾਦਸੇ ਵਿਚ ਇਕ ਹੋਮਗਾਰਡ ਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ। ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ ਤੇ ਗੰਭੀਰ ਹਾਲਤ ਵਿਚ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ।