ਬਠਿੰਡਾ, 10 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਹਲਕਾ ਰਾਮਪੁਰਾ ਫੂਲ ਵਿਚ ਨਸ਼ਾ ਰੋਕੂ ਕਮੇਟੀ ਦੇ ਮੈਂਬਰ ‘ਤੇ 2 ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਉਹ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਪਰ ਇਲਾਜ ਦੌਰਾਨ ਮੌਤ ਹੋ ਹਈ। ਜਾਣਕਾਰੀ ਅਨੁਸਾਰ ਮ੍ਰਿਤਰ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ।
ਦਰਅਸਲ ਇਹ ਮਾਮਲਾ ਲੱਖਾ ਸਿਧਾਣਾ ਦੇ ਪਿੰਡ ਸਿਧਾਣਾ ਦਾ ਹੈ ਜਿਥੇ 2 ਮੋਟਰਸਾਈਕਲ ਸਵਾਰਾਂ ਨੇ ਨਸ਼ਾ ਰੋਕੂ ਕਮੇਟੀ ਦੇ ਮੈਂਬਰ ਜਸਵੀਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਇਲਾਜ ਦੌਰਾਨ ਜਸਵੀਰ ਸਿੰਘ ਦੀ ਮੌਤ ਹੋ ਗਈ। ਮੌਕੇ ਉੱਤੇ ਹਲਕਾ ਵਿਧਾਇਕ ਬਲਕਾਰ ਸਿੱਧੂ ਵੀ ਪਹੁੰਚੇ।