ਬਠਿੰਡਾ : ਕਰੇਨ ਦੀ ਲਪੇਟ ‘ਚ ਆਈ ਬਜ਼ੁਰਗ ਔਰਤ, ਮੌਕੇ ‘ਤੇ ਮੌਤ

0
1704

ਬਠਿੰਡਾ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜ਼ਿਲੇ ਵਿਚ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ ਵਿਚ ਪੈਦਲ ਜਾ ਰਹੀ ਇਕ ਬਜ਼ੁਰਗ ਔਰਤ ਨੂੰ ਕਰੇਨ ਨੇ ਕੁਚਲ ਦਿੱਤਾ, ਜਿਸ ਕਾਰਨ ਬਜ਼ੁਰਗ ਔਰਤ ਦੀ ਮੌਤ ਹੋ ਗਈ, ਜਦਕਿ ਡੱਬਵਾਲੀ ਰੋਡ ‘ਤੇ ਇਕ ਟਰਾਲੀ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਕਾਰ ਚਾਲਕ ਜ਼ਖ਼ਮੀ ਹੋ ਗਿਆ ਤੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਦੋਵਾਂ ਮਾਮਲਿਆਂ ਵਿਚ ਥਾਣਾ ਸਿਟੀ ਰਾਮਪੁਰਾ ਅਤੇ ਕੈਨਾਲ ਕਾਲੋਨੀ ਪੁਲਿਸ ਨੇ ਮੁਲਜ਼ਮ ਡਰਾਈਵਰਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੱਪੂ ਰਾਮ ਵਾਸੀ ਮੰਡੀ ਕਲਾਂ ਨੇ ਦੱਸਿਆ ਕਿ 26 ਮਾਰਚ ਨੂੰ ਉਸ ਦੀ 60 ਸਾਲ ਦੀ ਮਾਤਾ ਬੱਸੀ ਕੌਰ ਰਾਮਪੁਰਾ ਤੋਂ ਮੰਡੀ ਕਲਾਂ ਵੱਲ ਪੈਦਲ ਆ ਰਹੀ ਸੀ। ਇਸ ਦੌਰਾਨ ਮੁਲਜ਼ਮ ਚੰਨਣ ਕੁਮਾਰ ਵਾਸੀ ਰਾਮਪੁਰਾ ਦੀ ਕਰੇਨ ਨੇ ਉਸ ਦੀ ਮਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।